44 ਵਿਚੋਂ 40 ਆਗੂ ਅਕਾਲ ਤਖਤ ਸਾਹਿਬ ‘ਤੇ ਹੋਏ ਪੇਸ਼
ਅੰਮ੍ਰਿਤਸਰ/ਬਿਊਰੋ ਨਿਊਜ਼
ਵਿਧਾਨ ਸਭਾ ਚੋਣਾਂ ਦੌਰਾਨ ਡੇਰਾ ਸਿਰਸਾ ਤੋਂ ਸਮਰਥਨ ਲੈਣ ਤੇ ਡੇਰਾ ਪ੍ਰੇਮੀਆਂ ਨਾਲ ਮੁਲਾਕਾਤ ਕਰਨ ਵਾਲੇ ਕੁੱਲ 21 ਨੇਤਾਵਾਂ ਨੂੰ ਅੱਜ ਅਕਾਲ ਤਖ਼ਤ ਸਾਹਿਬ ਵੱਲੋਂ ਤਨਖਾਈਏ ਕਰਾਰ ਦਿੱਤਾ ਗਿਆ ਹੈ। ਤਨਖਾਈਏ ਕਰਾਰ ਦਿੱਤੇ ਗਏ ਇਨ੍ਹਾਂ 21 ਆਗੂਆਂ ਵਿਚੋਂ 20 ਸ਼੍ਰੋਮਣੀ ਅਕਾਲੀ ਦਲ ਤੇ ਇੱਕ ਕਾਂਗਰਸ ਪਾਰਟੀ ਨਾਲ ਸਬੰਧਤ ਹੈ।
ਇਸ ਤੋਂ ਇਲਾਵਾ ਬਾਕੀ ਪਤਿਤ ਆਗੂਆਂ ਨੂੰ ਆਪਣੇ-ਆਪਣੇ ਪਿੰਡਾਂ ਦੇ ਗੁਰਦਵਾਰਾ ਸਾਹਿਬਾਨ ਵਿੱਚ 10 ਦਿਨ ਸੇਵਾ ਕਾਰਨ ਤੋਂ ਬਾਅਦ ਮੁਆਫੀ ਦੀ ਅਰਦਾਸ ਕਾਰਨ ਦਾ ਆਦੇਸ਼ ਦਿੱਤਾ ਗਿਆ ਹੈ। ਅੱਜ ਅਕਾਲ ਤਖ਼ਤ ਸਾਹਿਬ ਤੋਂ ਜਿਨ੍ਹਾਂ ਲੀਡਰਾਂ ਨੂੰ ਧਾਰਮਿਕ ਸਜ਼ਾ ਸੁਣਾਈ ਗਈ, ਉਨ੍ਹਾਂ ਵਿਚ ਅਕਾਲੀ ਦਲ ਦੇ ਅਜੀਤ ਸਿੰਘ ਸ਼ਾਂਤ, ਦਰਬਾਰਾ ਸਿੰਘ ਗੁਰੂ, ਪਰਮਿੰਦਰ ਸਿੰਘ ਢੀਂਡਸਾ, ਵਰਿੰਦਰ ਕੌਰ, ਇੰਦਰਇਕਬਾਲ ਸਿੰਘ, ਐਮ ਐਸ ਬਰਾੜ, ਪ੍ਰਕਾਸ਼ ਸਿੰਘ ਭੱਟੀ, ਸਿਕੰਦਰ ਸਿੰਘ ਮਲੂਕਾ, ਗੁਰਪ੍ਰੀਤ ਸਿੰਘ ਰਾਜੂ, ਜੀਤਮਹਿੰਦਰ ਸਿੰਘ, ਪਰਮਬੰਸ ਸਿੰਘ, ਕੰਵਲਜੀਤ ਸਿੰਘ ਰੋਜ਼ੀ ਬਰਕੰਦੀ, ਹਰਪ੍ਰੀਤ ਸਿੰਘ ਕੋਟਭਾਈ, ਸੁਰਜੀਤ ਸਿੰਘ ਰੱਖੜਾ, ਇਕਬਾਲ ਸਿੰਘ ਝੂੰਦਾ, ਈਸ਼ਰ ਸਿੰਘ ਮਿਹਰਬਾਨ, ਗੋਬਿੰਦ ਸਿੰਘ ਲੌਂਗੋਵਾਲ, ਰਣਜੀਤ ਸਿੰਘ ਤਲਵੰਡੀ, ਹਰੀ ਸਿੰਘ ਨਾਭਾ, ਦੀਦਾਰ ਸਿੰਘ ਭੱਟੀ ਤੇ ਕਾਂਗਰਸੀ ਲੀਡਰ ਅਜੀਤਇੰਦਰ ਸਿੰਘ ਮੋਫਰ ਦੇ ਨਾਂ ਸ਼ਾਮਲ ਹਨ।
ਪੰਜ ਸਿੰਘ ਸਾਹਿਬਾਨ ਵੱਲੋਂ ਡੇਰੇ ਜਾਣ ਵਾਲੇ ਕੁਲ 44 ਆਗੂਆਂ ਨੂੰ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼ ਹੋ ਕੇ ਸਪਸ਼ਟੀਕਰਨ ਦੇਣ ਲਈ ਕਿਹਾ ਗਿਆ ਸੀ। ਇਨ੍ਹਾਂ ਵਿਚੋਂ ਅੱਜ 40 ਲੀਡਰਾਂ ਨੇ ਆਪਣਾ ਸਪਸ਼ਟੀਕਰਨ ਪੇਸ਼ ਕੀਤਾ ਤੇ 4 ਲੀਡਰ ਕਿਸੇ ਕਾਰਨ ਕਰਕੇ ਗੈਰ ਹਾਜ਼ਰ ਰਹੇ। ਗੈਰ ਹਾਜ਼ਰ ਰਹੇ ਲੀਡਰਾਂ ਵਿੱਚ ਰਜਿੰਦਰ ਕੌਰ ਭੱਠਲ, ਮਨਪ੍ਰੀਤ ਬਾਦਲ ਦੇ ਬੇਟੇ ਅਰਜਨ ਸਿੰਘ, ਜਨਮੇਜਾ ਸਿੰਘ ਸੇਖੋਂ ਤੇ ਅਜਾਇਬ ਸਿੰਘ ਭੱਟੀ ਸ਼ਾਮਲ ਹਨ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …