21 C
Toronto
Sunday, September 13, 2026
spot_img
HomeਕੈਨੇਡਾFrontਕਪਿਲ ਸਿੱਬਲ ‘ਕਾਕਰੋਚ ਜਨਤਾ ਪਾਰਟੀ’ ਦੇ ਫੰਡ ਵਿਚ 1 ਕਰੋੜ ਰੁਪਏ ਦਾ...

ਕਪਿਲ ਸਿੱਬਲ ‘ਕਾਕਰੋਚ ਜਨਤਾ ਪਾਰਟੀ’ ਦੇ ਫੰਡ ਵਿਚ 1 ਕਰੋੜ ਰੁਪਏ ਦਾ ਪਾਉਣਗੇ ਯੋਗਦਾਨ

ਕਪਿਲ ਸਿੱਬਲ ‘ਕਾਕਰੋਚ ਜਨਤਾ ਪਾਰਟੀ’ ਦੇ ਫੰਡ ਵਿਚ 1 ਕਰੋੜ ਰੁਪਏ ਦਾ ਪਾਉਣਗੇ ਯੋਗਦਾਨ
ਦਿੱਲੀ ’ਚ ਵਿਦਿਆਰਥੀਆਂ ’ਤੇ ਦਰਜ ਕੇਸਾਂ ਦੀ ਪੈਰਵੀ ਲਈ ਸਹਿਯੋਗ ਦੇਣਗੇ ਹੋਰ ਵਕੀਲ
ਨਵੀਂ ਦਿੱਲੀ/ਬਿਊਰੋ ਨਿਊਜ਼
ਸੀਨੀਅਰ ਵਕੀਲ ਕਪਿਲ ਸਿੱਬਲ ਨੇ ਐਲਾਨ ਕੀਤਾ ਹੈ ਕਿ ਉਹ ‘ਕਾਕਰੋਚ ਜਨਤਾ ਪਾਰਟੀ’ ਵਲੋਂ ਬਣਾਏ ਗਏ ਫੰਡ ਵਿਚ 1 ਕਰੋੜ ਰੁਪਏ ਦਾ ਯੋਗਦਾਨ ਪਾਉਣਗੇ। ਇਹ ਫੰਡ ਹਾਲ ਹੀ ਦੇ ਵਿਦਿਆਰਥੀ ਅੰਦੋਲਨ ਦੌਰਾਨ ਦਿੱਲੀ ਪੁਲਿਸ ਵਲੋਂ ਗਿ੍ਰਫਤਾਰ ਕੀਤੇ ਗਏ ਪ੍ਰਦਰਸ਼ਨਕਾਰੀਆਂ ਅਤੇ ਵਿਦਿਆਰਥੀਆਂ ਨੂੰ ਕਾਨੂੰਨੀ ਸਹਾਇਤਾ ਦੇਣ ਲਈ ਕਾਇਮ ਕੀਤਾ ਗਿਆ ਹੈ। ਕਾਕਰੋਚ ਜਨਤਾ ਪਾਰਟੀ ਦੇ ਬੁਲਾਰੇ ਸੌਰਵ ਦਾਸ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਦੇ ਭਰੋਸੇ ਦੇ ਬਾਵਜੂਦ ਭਾਰਤ ਭਰ ’ਚ ਵਿਦਿਆਰਥੀਆਂ ਵਿਰੁੱਧ ਅਪਰਾਧਿਕ ਮਾਮਲੇ ਦਰਜ ਕੀਤੇ ਜਾਣ ਦਾ ਡਰ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ, ਗਿ੍ਰਫਤਾਰ ਕੀਤੇ ਗਏ ਵਿਦਿਆਰਥੀਆਂ ਨੂੰ ਕਾਨੂੰਨੀ ਮੱਦਦ ਦਿਵਾਉਣ ਲਈ ਸੁਪਰੀਮ ਕੋਰਟ ਦੇ ਵਕੀਲਾਂ ਦੇ ਸੰਪਰਕ ਵਿਚ ਹੈ। ਸਿੱਬਲ ਨੇ ਦੱਸਿਆ ਕਿ ਸੀ.ਜੇ.ਪੀ. ਵਲੋਂ ਇਕ ਵੈਬਸਾਈਟ ਬਣਾਈ ਜਾਵੇਗੀ, ਜਿਸ ਵਿਚ ਉਨ੍ਹਾਂ ਵਿਦਿਆਰਥੀਆਂ ਦਾ ਵੇਰਵਾ ਹੋਵੇਗਾ, ਜਿਨ੍ਹਾਂ ’ਤੇ ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਇਸ ਵੈਬਸਾਈਟ ਰਾਹੀਂ ਉਹ ਵਕੀਲ ਵੀ ਜੁੜ ਸਕਣਗੇ, ਜੋ ਬਿਨਾ ਕਿਸੇ ਫੀਸ ਜਾਂ ਹੋਰ ਤਰੀਕੇ ਨਾਲ ਮੱਦਦ ਕਰਨਾ ਚਾਹੁੰਦੇ ਹਨ।

RELATED ARTICLES
POPULAR POSTS