16.5 C
Toronto
Saturday, September 19, 2026
spot_img
HomeਕੈਨੇਡਾFront‘ਵਾਰਿਸ ਪੰਜਾਬ ਦੇ’ ਜਥੇਬੰਦੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਭਲਕੇ ਬੁੱਧਵਾਰ...

‘ਵਾਰਿਸ ਪੰਜਾਬ ਦੇ’ ਜਥੇਬੰਦੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਭਲਕੇ ਬੁੱਧਵਾਰ ਨੂੰ ਚੰਡੀਗੜ੍ਹ ’ਚ ਕੀਤਾ ਜਾਵੇਗਾ ਸ਼ਾਂਤੀ ਮਾਰਚ

‘ਵਾਰਿਸ ਪੰਜਾਬ ਦੇ’ ਜਥੇਬੰਦੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਭਲਕੇ ਬੁੱਧਵਾਰ ਨੂੰ ਚੰਡੀਗੜ੍ਹ ’ਚ ਕੀਤਾ ਜਾਵੇਗਾ ਸ਼ਾਂਤੀ ਮਾਰਚ
ਮਨਪ੍ਰੀਤ ਸਿੰਘ ਇਆਲੀ ਨੇ ਸ਼ਾਂਤੀ ਮਾਰਚ ’ਚ ਸ਼ਾਮਲ ਹੋਣ ਲਈ ਲੋਕਾਂ ਨੂੰ ਕੀਤੀ ਅਪੀਲ
ਚੰਡੀਗੜ੍ਹ/ਬਿਊਰੋ ਨਿਊਜ਼
‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅਤੇ ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਅਤੇ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਬੰਦ ‘ਬੰਦੀ ਸਿੰਘਾਂ’ ਦੀ ਤੁਰੰਤ ਰਿਹਾਈ ਦੀ ਮੰਗ ਨੂੰ ਲੈ ਕੇ ਜਥੇਬੰਦੀ ਨਾਲ ਜੁੜੇ ਆਗੂ, ਵਰਕਰ ਅਤੇ ਸਮਰਥਕ ਭਲਕੇ ਬੁੱਧਵਾਰ ਨੂੰ ਚੰਡੀਗੜ੍ਹ ’ਚ ਸ਼ਾਂਤੀ ਮਾਰਚ ਕਰਨਗੇ।  ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਆਗੂ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਨੌਜਵਾਨਾਂ ਅਤੇ ਆਮ ਜਨਤਾ ਨੂੰੂ ਅਪੀਲ ਕੀਤੀ ਕਿ ਉਹ ਅੰਮਿ੍ਰਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਇਸ ਵਾਜਬ ਮੰਗ ਦਾ ਪੂਰਨ ਸਮਰਥਨ ਕਰਨ। ਇਆਲੀ ਨੇ ਕਿਹਾ ਕਿ ਅਸੀਂ ਵੱਡੀ ਗਿਣਤੀ ਵਿਚ ਚੰਡੀਗੜ੍ਹ ਵੱਲ ਕੂਚ ਕਰਾਂਗੇ ਅਤੇ ਮੇਰੇ ਵਿਧਾਨ ਸਭਾ ਹਲਕੇ ਦਾਖਾ ਤੋਂ ਹੀ ਕਰੀਬ 500 ਵਾਹਨ ਇਸ ਸ਼ਾਂਤਮਈ ਰੋਸ ਪ੍ਰਦਰਸ਼ਨ ਵਿਚ ਹਿੱਸਾ ਲੈਣਗੇ। ਇਆਲੀ ਨੇ ਸਾਰੇ ਪ੍ਰਦਰਸ਼ਨਕਾਰੀਆਂ ਨੂੰ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਅਤੇ ਕਿਸੇ ਵੀ ਤਰ੍ਹਾਂ ਦੀ ਹਿੰਸਾ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਸਾਰੇ ਜ਼ਿਲ੍ਹਿਆਂ ਦੇ ਆਗੂ ਇਸ ਮਾਰਚ ਦੀ ਅਗਵਾਈ ਕਰਨਗੇ ਅਤੇ ਇਨ੍ਹਾਂ ਦੇ ਪਿੱਛੇ ਨੌਜਵਾਨ ਚੱਲਣਗੇ। ਇਆਲੀ ਨੇ ਇਹ ਵੀ ਦਾਅਵਾ ਕੀਤਾ ਕਿ ਇਹ ਪ੍ਰਦਰਸ਼ਨ ਸੂਬਾ ਸਰਕਾਰ ਅਤੇ ਪ੍ਰਸ਼ਾਸਨ ’ਤੇ ਡੂੰਘੀ ਛਾਪ ਛੱਡੇਗਾ। ਜ਼ਿਕਰਯੋਗ ਹੈ ਕਿ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅਤੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮਿ੍ਰਤਪਾਲ ਸਿੰਘ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹਨ।

RELATED ARTICLES
POPULAR POSTS