ਬੰਬੇਲੀ ਪਹੁੰਚਣ ‘ਤੇ ਸੱਜਣ ਦਾ ਹੋਵੇਗਾ ਭਰਵਾਂ ਸਵਾਗਤ
ਹੁਸ਼ਿਆਰਪੁਰ/ਬਿਊਰੋ ਨਿਊਜ਼
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵਿਰੋਧ ਕਰਕੇ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਦੀ ਪੰਜਾਬ ਫੇਰੀ ਅਹਿਮ ਬਣ ਗਈ ਹੈ। ਸੱਜਣ ਦਾ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਪੈਂਦਾ ਜੱਦੀ ਪਿੰਡ ਬੰਬੇਲੀ ਉਸ ਦੇ ਸਵਾਗਤ ਲਈ ਪੂਰੀ ਤਰ੍ਹਾਂ ਸੱਜ ਕੇ ਤਿਆਰ ਹੋ ਚੁੱਕਾ ਹੈ।
ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਸੱਜਣ ਦੇ ਪਿੰਡ ਆਉਣ ਉੱਤੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ। ਪਿੰਡ ਵਾਸੀ ਹਰਜੀਤ ਸਿੰਘ ਸੱਜਣ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਪਿੰਡ ਦੇ ਸਰਪੰਚ ਸੁਖਦੇਵ ਸਿੰਘ ਨੇ ਆਖਿਆ ਹੈ ਕਿ ਹਰਜੀਤ ਪਿੰਡ ਦਾ ਪੁੱਤਰ ਹੈ। ਇਸ ਲਈ ਉਸ ਦਾ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਆਖਿਆ ਕਿ ਹਰਜੀਤ ਦੀ ਆਮਦ ਮੌਕੇ ਪੂਰੇ ਪਿੰਡ ਨੂੰ ਫੁੱਲਾਂ ਨਾਲ ਸਜਾਇਆ ਜਾਵੇਗਾ। ਦੂਜੇ ਪਾਸੇ ਪਿੰਡ ਵਿੱਚ ਰਹਿ ਰਹੇ ਹਰਜੀਤ ਸਿੰਘ ਸੱਜਣ ਦੇ ਪਿਤਾ ਕੁੰਦਨ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਖ਼ਾਲਿਸਤਾਨ ਸਮਰਥਕ ਹੋਣ ਸਬੰਧੀ ਦਿੱਤੇ ਗਏ ਬਿਆਨ ਉੱਤੇ ਬੋਲਦਿਆਂ ਆਖਿਆ ਕਿ ਕੈਪਟਨ ਸਾਹਿਬ ਨੂੰ ਅਜਿਹਾ ਬਿਆਨ ਨਹੀਂ ਦੇਣਾ ਚਾਹੀਦਾ।
Check Also
ਪਟਿਆਲਾ ਜ਼ਿਲ੍ਹੇ ਦੇ 8 ਪਿੰਡਾਂ ਨੂੰ ਮੋਹਾਲੀ ਜ਼ਿਲ੍ਹੇ ’ਚ ਕੀਤਾ ਗਿਆ ਸ਼ਾਮਲ
ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਕੀਤਾ ਗਿਆ ਜਾਰੀ ਪਟਿਆਲਾ/ਬਿਊਰੋ ਨਿਊਜ਼ : ਪਟਿਆਲਾ ਜ਼ਿਲ੍ਹੇ ਦੀ ਰਾਜਪੁਰਾ ਤਹਿਸੀਲ …