20.4 C
Toronto
Tuesday, July 28, 2026
spot_img
HomeਕੈਨੇਡਾFrontਐਸ.ਸੀ. ਕਮਿਸ਼ਨ ਕੋਲ ਪਹੁੰਚੀ ਪੰਜਾਬ ਕਾਂਗਰਸ - ਬਰਨਾਲਾ ’ਚ ਸਫਾਈ ਕਰਮਚਾਰੀਆਂ ’ਤੇ...

ਐਸ.ਸੀ. ਕਮਿਸ਼ਨ ਕੋਲ ਪਹੁੰਚੀ ਪੰਜਾਬ ਕਾਂਗਰਸ – ਬਰਨਾਲਾ ’ਚ ਸਫਾਈ ਕਰਮਚਾਰੀਆਂ ’ਤੇ ਹੋਈ ਲਾਠੀਚਾਰਜ ਦੀ ਕੀਤੀ ਨਿੰਦਾ


ਚੰਡੀਗੜ੍ਹ/ਬਿਊਰੋ ਨਿਊਜ਼
ਬਰਨਾਲਾ ਵਿਚ ਸਫਾਈ ਕਰਮਚਾਰੀਆਂ ’ਤੇ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਦੇ ਵਿਰੋਧ ਵਿਚ ਪੰਜਾਬ ਕਾਂਗਰਸ ਦੇ ਸੰਸਦੀ ਦਲ ਨੇ ਇਕਜੁੱਟ ਹੋ ਕੇ ਆਵਾਜ਼ ਚੁੱਕੀ ਹੈ। ਕਾਂਗਰਸ ਪਾਰਟੀ ਦੇ ਸੰਸਦੀ ਦਲ ਨੇ ਨਵੀਂ ਦਿੱਲੀ ਵਿਚ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਨਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਇਕ ਮੰਗ ਪੱਤਰ ਸੌਂਪਿਆ ਹੈ। ਸੰਸਦੀ ਦਲ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਰਾਜਾ ਵੜਿੰਗ, ਸੰਸਦ ਮੈਂਬਰ ਧਰਮਵੀਰ ਗਾਂਧੀ, ਸੰਸਦ ਮੈਂਬਰ ਡਾ. ਅਮਰ ਸਿੰਘ ਅਤੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਸ਼ਾਮਲ ਸਨ। ਕਾਂਗਰਸੀ ਸੰਸਦੀ ਦਲ ਦਾ ਕਹਿਣਾ ਸੀ ਕਿ ਐਸ.ਸੀ. ਕਮਿਸ਼ਨ  ਪੰਜਾਬ ਸਰਕਾਰ ਅਤੇ ਬਰਨਾਲਾ ਜ਼ਿਲ੍ਹਾ ਪ੍ਰਸ਼ਾਸਨ ਕੋਲੋਂ ਲਾਠੀਚਾਰਜ ਮਾਮਲੇ ਦੀ ਵਿਸਥਾਰਿਤ ਰਿਪੋਰਟ ਮੰਗੇ। ਇਨ੍ਹਾਂ ਆਗੂਆਂ ਨੇ ਮੰਗ ਕੀਤੀ ਕਿ ਇਸ ਲਾਠੀਚਾਰਜ ਲਈ ਜ਼ਿੰਮੇਵਾਰ ਵਿਅਕਤੀਆਂ ਖਿਲਾਫ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਬਰਨਾਲਾ ਵਿਚ ਸਫਾਈ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ, ਜਿਸ ਦੌਰਾਨ ਪੁਲਿਸ ਨੇ ਸਫਾਈ ਕਰਮਚਾਰੀਆਂ ’ਤੇ ਲਾਠੀਚਾਰਜ ਕਰ ਦਿੱਤਾ ਸੀ।

RELATED ARTICLES
POPULAR POSTS