24.4 C
Toronto
Thursday, July 30, 2026
spot_img
HomeਕੈਨੇਡਾFrontਪੰਜਾਬ ’ਚ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ 1 ਅਗਸਤ ਨੂੰ ਜਾਰੀ ਕੀਤੀ ਜਾਵੇਗੀ...

ਪੰਜਾਬ ’ਚ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ 1 ਅਗਸਤ ਨੂੰ ਜਾਰੀ ਕੀਤੀ ਜਾਵੇਗੀ ਅਗਲੀ ਕਿਸ਼ਤ : ਬਲਤੇਜ ਪੰਨੂ

ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਪੰਜਾਬ ’ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਕੰਮਾਂ ਦੇ ਅਧਾਰ ’ਤੇ ਲੋਕਾਂ ਵਿਚ ਜਾਵੇਗੀ। ਇਹ ਗੱਲ ਆਮ ਆਦਮੀ ਪਾਰਟੀ ਦੇ ਪੰਜਾਬ ’ਚ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੀਡੀਆ ਨਾਲ ਸਾਂਝੀ ਕੀਤੀ ਹੈ। ਚੰਡੀਗੜ੍ਹ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਬਲਤੇਜ ਪੰਨੂ ਨੇ ਦਾਅਵਾ ਕੀਤਾ ਕਿ ਪੰਜਾਬ ਵਿਚ ਅਗਲੀ ਸਰਕਾਰ ਵੀ ਆਮ ਆਦਮੀ ਪਾਰਟੀ ਦੀ ਹੀ ਬਣੇਗੀ। ਉਨ੍ਹਾਂ ਦੱਸਿਆ ਕਿ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ 37 ਲੱਖ ਮਹਿਲਾਵਾਂ ਨੂੰ 1 ਅਗਸਤ ਨੂੰ ਅਗਲੀ ਕਿਸ਼ਤ ਜਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਪੰਜਾਬ ਵਿਚ ਭਗਵੰਤ ਮਾਨ ਦੀ ਸਰਕਾਰ ਦੀ ਤਾਰੀਫ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵਲੋਂ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਵਿਰੋਧੀ ਸਿਆਸੀ ਪਾਰਟੀਆਂ ’ਤੇ ਇਲਜ਼ਾਮ ਲਗਾਇਆ ਕਿ ਉਨ੍ਹਾਂ ਵਲੋਂ ਆਪਣੇ ਚਹੇਤਿਆਂ ਨੂੰ ਹੀ ਨੌਕਰੀਆਂ ਦਿੱਤੀਆਂ ਗਈਆਂ, ਜਦੋਂ ਕਿ ਮਾਨ ਸਰਕਾਰ ਨੇ ਬਿਨਾ ਕਿਸੇ ਭੇਦਭਾਵ ਦੇ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ। ਬਲਤੇਜ ਸਿੰਘ ਪੰਨੂ ਨੇ ਇਹ ਵੀ ਕਿਹਾ ਕਿ ਪੰਜਾਬ ’ਚ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਤੱਕ ਮੁਫਤ ਇਲਾਜ ਦੀ ਸਹੂਲਤ ਵੀ ਮਾਨ ਸਰਕਾਰ ਵਲੋਂ ਦਿੱਤੀ ਗਈ ਹੈ, ਜਿਸ ਵਿਚ ਸਰਕਾਰੀ ਅਤੇ ਨਿੱਜੀ ਹਸਪਤਾਲ ਦੋਵਾਂ ਨੂੰ ਹੀ ਸੂਚੀਬੱਧ ਕੀਤਾ ਗਿਆ ਹੈ।

RELATED ARTICLES
POPULAR POSTS