26.3 C
Toronto
Wednesday, July 29, 2026
spot_img
HomeਕੈਨੇਡਾFrontਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਕਾਰਜਕਾਰੀ ਵਾਈਸ ਚਾਂਸਲਰ ਬਣੇ ਡਾ. ਮੀਨਾਕਸ਼ੀ ਗੋਇਲ

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਕਾਰਜਕਾਰੀ ਵਾਈਸ ਚਾਂਸਲਰ ਬਣੇ ਡਾ. ਮੀਨਾਕਸ਼ੀ ਗੋਇਲ


ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਵੱਡਾ ਪ੍ਰਸ਼ਾਸਕੀ ਫੇਰਬਦਲ ਹੋਇਆ ਹੈ। ਭਾਰਤ ਦੇ ਉਪ ਰਾਸ਼ਟਰਪਤੀ ਅਤੇ ਪੰਜਾਬ ਯੂਨੀਵਰਸਿਟੀ ਦੇ ਚਾਂਸਲਰ ਸੀ.ਪੀ. ਰਾਧਾਕ੍ਰਿਸ਼ਨਨ ਦੇ ਨਿਰਦੇਸ਼ਾਂ ਅਨੁਸਾਰ ਯੂਨੀਵਰਸਿਟੀ ਦੇ ‘ਡੀਨ ਆਫ ਯੂਨੀਵਰਸਿਟੀ ਇੰਸਟਰੱਕਸ਼ਨ’ ਡਾ. ਮੀਨਾਕਸ਼ੀ ਗੋਇਲ ਨੂੰ ਪੰਜਾਬ ਯੂਨੀਵਰਸਿਟੀ ਦੇ ਕਾਰਜਕਾਰੀ ਵਾਈਸ ਚਾਂਸਲਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਡਾ. ਮੀਨਾਕਸ਼ੀ ਗੋਇਲ ਨੇ ਅੱਜ ਬੁੱਧਵਾਰ 29 ਜੁਲਾਈ ਨੂੰ ਆਪਣਾ ਅਹੁਦਾ ਸੰਭਾਲ ਲਿਆ ਹੈ। ਇਹ ਵਿਵਸਥਾ ਅਗਲੇ ਹੁਕਮਾਂ ਜਾਂ ਕੋਈ ਸਥਾਈ ਪੱਕਾ ਪ੍ਰਬੰਧ ਹੋਣ ਤੱਕ ਜਾਰੀ ਰਹੇਗੀ। ਜ਼ਿਕਰਯੋਗ ਹੈ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਵਾਈਸ ਚਾਂਸਲਰ ਪ੍ਰੋਫੈਸਰ ਰੇਣੂ ਵਿੱਗ ਲੰਘੇ ਕੱਲ੍ਹ 28 ਜੁਲਾਈ ਨੂੰ ਸੇਵਾਮੁਕਤ ਹੋ ਗਏ ਹਨ। ਜ਼ਿਕਰਯੋਗ ਹੈ ਕਿ ਪ੍ਰੋਫੈਸਰ ਰੇਣੂ ਵਿੱਗ ਦੇ ਕਾਰਜਕਾਲ ਦੇ ਆਖਰੀ ਦਿਨ ਲੰਘੇ ਕੱਲ੍ਹ ਯੂਨੀਵਰਸਿਟੀ ’ਚ ਇਕ ਦੁੱਖਦਾਈ ਘਟਨਾ ਵਾਪਰ ਗਈ ਸੀ। ਮਾਈਕਰੋ ਬਾਇਓਲੌਜੀ ਵਿਭਾਗ ’ਚ ਪੀ.ਐਚ.ਡੀ. ਸਕਾਲਰ ਜੋਤੀ ਦੀ ਯੂਨੀਵਰਸਿਟੀ ਕੈਂਪਸ ਵਿਚ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋ ਗਈ ਸੀ।

RELATED ARTICLES
POPULAR POSTS