26 C
Toronto
Wednesday, July 29, 2026
spot_img
HomeਕੈਨੇਡਾFrontਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਬਘੇਲ 30 ਜੁਲਾਈ ਤੋਂ 8 ਅਗਸਤ ਤੱਕ...

ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਬਘੇਲ 30 ਜੁਲਾਈ ਤੋਂ 8 ਅਗਸਤ ਤੱਕ ਪੰਜਾਬ ਦੌਰੇ ’ਤੇ ਰਹਿਣਗੇ


ਰਾਹੁਲ ਗਾਂਧੀ ਦੀਆਂ ਸਿਆਸੀ ਰੈਲੀਆਂ ਦਾ ਖਾਕਾ ਹੋਵੇਗਾ ਤਿਆਰ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਵਿਚ ਚੱਲ ਰਹੀ ਗੁੱਟਬਾਜ਼ੀ ’ਤੇ ਹੁਣ ਹਾਈਕਮਾਨ ਆਰ-ਪਾਰ ਦੇ ਮੂਡ ਵਿਚ ਹੈ। ਇਸਦੇ ਚੱਲਦਿਆਂ ਕਾਂਗਰਸ ਹਾਈਕਮਾਨ ਇਸ ਗੁੱਟਬਾਜ਼ੀ ਖਿਲਾਫ ਐਕਸ਼ਨ ਲੈਣ ਤੋਂ ਪਹਿਲਾਂ ਜ਼ਮੀਨੀ ਹਕੀਕਤ ਚੈਕ ਕਰਨਾ ਚਾਹੁੰਦੀ ਹੈ। ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਹੁਣ ਜ਼ਮੀਨੀ ਪੱਧਰ ’ਤੇ ਪਹੁੰਚ ਕੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਧੜੇ ਦੀ ਫੀਡਬੈਕ ਲੈਣਗੇ। ਬਘੇਲ ਭਲਕੇ 30 ਜੁਲਾਈ ਤੋਂ 8 ਅਗਸਤ ਤੱਕ ਪੰਜਾਬ ਦੌਰੇ ’ਤੇ ਰਹਿਣਗੇ। ਦੱਸਿਆ ਜਾ ਰਿਹਾ ਹੈ ਕਿ ਭੂਪੇਸ਼ ਬਘੇਲ ਪਾਰਟੀ ਆਗੂਆਂ ਨਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਨਾਲ-ਨਾਲ ਰਾਹੁਲ ਗਾਂਧੀ ਦੀਆਂ ਰੈਲੀਆਂ ਦਾ ਸਥਾਨ ਵੀ ਤੈਅ ਕਰਨ ਲਈ ਚਰਚਾ ਕਰਨਗੇ। ਕਾਂਗਰਸ ਪਾਰਟੀ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਰਾਹੁਲ ਦੇ ਪੰਜਾਬ ਦੌਰੇ ਤੋਂ ਪਹਿਲਾਂ ਹਾਈਕਮਾਨ ਬਾਗੀ ਧੜੇ ’ਤੇ ਸਖਤ ਐਕਸ਼ਨ ਲੈ ਸਕਦੀ ਹੈ। ਉਧਰ ਦੂਜੇ ਪਾਸੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੇ ਧੜੇ ਨੂੰ ਰਾਹੁਲ ਗਾਂਧੀ ਜ਼ਿਆਦਾ ਤਰਜੀਹ ਨਹੀਂ ਦੇ ਰਹੇ ਹਨ। ਇਹ ਵੀ ਚਰਚਾ ਹੈ ਕਿ ਚੰਨੀ ਧੜਾ ਵਾਰ-ਵਾਰ ਰਾਹੁਲ ਨੂੰੂ ਮਿਲਣ ਲਈ ਸਮਾਂ ਮੰਗ ਰਿਹਾ ਹੈ, ਪਰ ਰਾਹੁਲ ਦੇ ਦਫਤਰ ਤੋਂ ਇਨ੍ਹਾਂ ਨੂੰ ਮਿਲਣ ਦਾ ਸਮਾਂ ਨਹੀਂ ਮਿਲ ਰਿਹਾ ਹੈ।

RELATED ARTICLES
POPULAR POSTS