14.4 C
Toronto
Saturday, September 19, 2026
spot_img
HomeਕੈਨੇਡਾFrontਅੰਮਿ੍ਰਤਪਾਲ ਸਿੰਘ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ‘ਵਾਰਿਸ ਪੰਜਾਬ ਦੇ’ ਜਥੇਬੰਦੀ...

ਅੰਮਿ੍ਰਤਪਾਲ ਸਿੰਘ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ‘ਵਾਰਿਸ ਪੰਜਾਬ ਦੇ’ ਜਥੇਬੰਦੀ ਵੱਲੋਂ ਚੰਡੀਗੜ੍ਹ ’ਚ ਪ੍ਰਦਰਸ਼ਨ

ਅੰਮਿ੍ਰਤਪਾਲ ਸਿੰਘ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ‘ਵਾਰਿਸ ਪੰਜਾਬ ਦੇ’ ਜਥੇਬੰਦੀ ਵੱਲੋਂ ਚੰਡੀਗੜ੍ਹ ’ਚ ਪ੍ਰਦਰਸ਼ਨ

ਚੰਡੀਗੜ੍ਹ ਪੁਲਿਸ ਨੇ ਪ੍ਰਦਰਸ਼ਨਕਾਰੀਆਂ ’ਤੇ ਛੱਡੀਆਂ ਪਾਣੀ ਦੀਆਂ ਬੁਛਾਰਾਂ

ਚੰਡੀਗੜ੍ਹ/ਬਿਊਰੋ ਨਿਊਜ਼  ; ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਅਤੇ ਹੋਰ ਸਿੱਖਾਂ ਦੀ ਰਿਹਾਈ ਲਈ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ ਚੰਡੀਗੜ੍ਹ ਵਿਚ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਵੱਲ ਕੂਚ ਕਰਨ ਦੇ ਸੱਦੇ ’ਤੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਵੱਡੀ ਗਿਣਤੀ ਵਿਚ ਵਰਕਰ ਅਤੇ ਆਗੂ ਚੰਡੀਗੜ੍ਹ ’ਚ ਦਾਖਲ ਹੋ ਗਏ। ਚੰਡੀਗੜ੍ਹ ਪੁਲਿਸ ਵਲੋਂ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਬੈਰੀਡਿੰਗ ਵੀ ਕੀਤੀ ਹੋਈ ਸੀ, ਪਰ ਫਿਰ ਵੀ ਇਹ ਪ੍ਰਦਰਸ਼ਨਕਾਰੀ ਚੰਡੀਗੜ੍ਹ ਵਿਚ ਦਾਖਲ ਹੋ ਗਏ। ਇਸ ਮੌਕੇ ਪੁਲਿਸ ਨੇ ਇਨ੍ਹਾਂ ’ਤੇ ਪਾਣੀ ਦੀਆਂ ਬੁਛਾਰਾਂ ਵੀ ਛੱਡੀਆਂ। ਜ਼ਿਕਰਯੋਗ ਹੈ ਕਿ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਆਗੂ ਮਨਪ੍ਰੀਤ ਸਿੰਘ ਇਆਲੀ ਦੇ ਹਲਕਾ ਮੁੱਲਾਂਪੁਰ ਦਾਖਾ ਅਤੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਪਹੁੰਚੇ ਹਜ਼ਾਰਾਂ ਵਰਕਰ ਪਹਿਲਾਂ ਮੁਹਾਲੀ ਦੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਇਕੱਠੇ ਹੋਏ ਅਤੇ ਇਸ ਤੋਂ ਬਾਅਦ ਉਨ੍ਹਾਂ ਚੰਡੀਗੜ੍ਹ ਵੱਲ ਕੂਚ ਕੀਤਾ।

RELATED ARTICLES
POPULAR POSTS