ਕਿਹਾ, ਸੱਜਣ ਦੇ ਇੰਡੋ-ਕੈਨੇਡੀਅਨ ਖਾਲਿਸਤਾਨੀਆਂ ਦੇ ਸਮਰਥਕ ਹੋਣ ਸਬੰਧੀ ਪੱਕੇ ਸਬੂਤ
ਚੰਡੀਗੜ੍ਹ/ਬਿਊਰੋ ਨਿਊਜ਼
ਕੈਨੇਡੀਅਨ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਟਿੱਪਣੀ ਕਰਕੇ ਕਾਂਗਰਸ ਕਸੂਤੀ ਫਸੀ ਹੋਈ ਨਜ਼ਰ ਆ ਰਹੀ ਹੈ। ਸਿੱਖ ਹਲਕਿਆਂ ਵੱਲੋਂ ਕੈਪਟਨ ਦੇ ਸਟੈਂਡ ਦੀ ਅਲੋਚਨਾ ਮਗਰੋਂ ਪੰਜਾਬ ਕਾਂਗਰਸ ਕੈਪਟਨ ਨਾਲ ਖੜ੍ਹ ਗਈ ਹੈ। ਪੰਜਾਬ ਕਾਂਗਰਸ ਨੇ ਕਿਹਾ ਹੈ ਕਿ ਹਰਜੀਤ ਸਿੰਘ ਸੱਜਣ ਦੇ ਇੰਡੋ-ਕੈਨੇਡੀਅਨ ਖਾਲਿਸਤਾਨੀਆਂ ਦੇ ਸਮਰਥਕ ਹੋਣ ਸਬੰਧੀ ਉਨ੍ਹਾਂ ਕੋਲ ਪੱਕੇ ਤੇ ਪੂਰੇ ਦਸਤਾਵੇਜੀ ਸਬੂਤ ਹਨ।
ਸੰਸਦ ਮੈਂਬਰ ਰਵਨੀਤ ਬਿੱਟੂ ਤੇ ਗੁਰਜੀਤ ਔਜਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਲੋਚਨਾ ਕਰਨ ਵਾਲੇ ਲੋਕ ਭਾਰਤ-ਵਿਰੋਧੀ ਤਾਕਤਾਂ ਦੇ ਹੱਥਾਂ ਵਿਚ ਖੇਡ ਰਹੇ ਹਨ। ਉਨ੍ਹਾਂ ਨੇ ਸਾਰੀਆਂ ਜਥੇਬੰਦੀਆਂ, ਜਿਨ੍ਹਾਂ ਵਿਚ ਸਿਆਸੀ ਪਾਰਟੀਆਂ ਵੀ ਸ਼ਾਮਲ ਹਨ, ਨੂੰ ਅਜਿਹੇ ਗੰਭੀਰ ਮੁੱਦਿਆਂ ਉਪਰ ਛੋਟੀ ਸਿਆਸਤ ਕਰਨ ਤੋਂ ਬਚਣ ਦੀ ਅਪੀਲ ਕੀਤੀ ।
Check Also
ਕੰਗਣਾ ਰਣੌਤ ਦੀ ਫਿਲਮ ‘ਐਮਰਜੈਂਸੀ’ ਦਾ ਡਟਵਾਂ ਵਿਰੋਧ
ਐਸਜੀਪੀਸੀ ਵਲੋਂ ਸਿਨੇਮਾ ਘਰਾਂ ਦੇ ਬਾਹਰ ਕੀਤੇ ਗਏ ਰੋਸ ਪ੍ਰਦਰਸ਼ਨ ਅੰਮਿ੍ਰਤਸਰ/ਬਿਊਰੋ ਨਿਊਜ਼ ਭਾਜਪਾ ਦੀ ਸੰਸਦ …