23 C
Toronto
Sunday, August 16, 2026
spot_img
HomeਕੈਨੇਡਾFrontਪੰਜਾਬ ਦੇ ਕਿਸਾਨ ਦੀ ਧੀ ਹਰਜਿੰਦਰ ਕੌਰ ਨੇ ਵੇਟਲਿਫਟਿੰਗ ’ਚ ਜਿੱਤਿਆ ਚਾਂਦੀ...

ਪੰਜਾਬ ਦੇ ਕਿਸਾਨ ਦੀ ਧੀ ਹਰਜਿੰਦਰ ਕੌਰ ਨੇ ਵੇਟਲਿਫਟਿੰਗ ’ਚ ਜਿੱਤਿਆ ਚਾਂਦੀ ਦਾ ਤਮਗਾ

ਪੰਜਾਬ ਦੇ ਕਿਸਾਨ ਦੀ ਧੀ ਹਰਜਿੰਦਰ ਕੌਰ ਨੇ ਵੇਟਲਿਫਟਿੰਗ ’ਚ ਜਿੱਤਿਆ ਚਾਂਦੀ ਦਾ ਤਮਗਾ

ਮਹਿਲਾਵਾਂ ਦੇ 69 ਕਿਲੋਗਰਾਮ ਭਾਰ ਵਰਗ ਮੁਕਾਬਲੇ ’ਚ ਕੀਤੀ ਜਿੱਤ ਹਾਸਲ

ਨਾਭਾ/ਬਿਊਰੋ ਨਿਊਜ਼ ; ਪਟਿਆਲਾ ਜ਼ਿਲ੍ਹੇ ਦੇ ਕਸਬਾ ਨਾਭਾ ਦੇ ਨੇੜਲੇ ਪਿੰਡ ਮੈਹਸ ਦੀ ਜੰਮਪਲ ਹਰਜਿੰਦਰ ਕੌਰ ਨੇ ਗਲਾਸਗੋ ਵਿਖੇ ਖੇਡੀਆਂ ਜਾ ਰਹੀਆਂ ਰਾਸ਼ਟਰਮੰਡਲ ਖੇਡਾਂ ਵਿਚ ਭਾਰਤ ਦਾ ਨਾਂ ਰੌਸ਼ਨ ਕਰਦੇ ਹੋਏ ਵੇਟ ਲਿਫਟਿੰਗ ਵਿਚ ਚਾਂਦੀ ਦਾ ਤਮਗਾ ਹਾਸਲ ਕੀਤਾ ਹੈ।   69 ਕਿੱਲੋ ਸ਼ੇ੍ਰਣੀ ਵਿਚ ਹਰਜਿੰਦਰ ਕੌਰ ਨੇ ਦੋ ਗੇੜਾਂ ’ਚ 227 ਕਿੱਲੋ ਭਾਰ ਚੁੱਕਿਆ ਹੈ। ਇਸ ਦੌਰਾਨ ਕੈਨੇਡਾ ਦੀ ਚਰਲੇਟ ਸੀਮੋਨ ਨੇ 240 ਕਿਲੋ ਭਾਰ ਚੁੱਕ ਕੇ ਸੋਨੇ ਦਾ ਤਮਗਾ ਜਿੱਤਿਆ ਅਤੇ ਆਸਟਰੇਲੀਆ ਦੀ ਨਯਾ ਫੇਬ ਹੇਮਨ ਨੇ 218 ਕਿਲੋ ਭਾਰ ਚੁੱਕ ਕੇ ਤੀਜਾ ਸਥਾਨ ਹਾਸਲ ਕੀਤਾ ਹੈ। ਹਰਜਿੰਦਰ ਕੌਰ ਦੇ ਪਿਤਾ ਸਾਹਿਬ ਸਿੰਘ ਨੇ ਪਰਮਾਤਮਾ ਦਾ ਸ਼ੁਕਰਾਨਾ ਕਰਦਿਆਂ ਹਰਜਿੰਦਰ ਕੌਰ ਦੀ ਸਖਤ ਮਿਹਨਤ ਦੀ ਸ਼ਲਾਘਾ ਕੀਤੀ। ਇਸੇ ਦੌਰਾਨ ਭਾਰਤ ਦੀ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਵੇਟ ਲਿਫਟਰ ਹਰਜਿੰਦਰ ਕੌਰ ਨੂੰ ਵਧਾਈ ਦਿੱਤੀ ਹੈ। ਰਾਸ਼ਟਰਪਤੀ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ਹਰਜਿੰਦਰ ਕੌਰ ਨੇ ਪੂਰੇ ਦੇਸ਼ ਦਾ ਮਾਣ ਵਧਾਇਆ ਹੈ ਅਤੇ ਉਹ ਕਾਮਨਾ ਕਰਦੇ ਹਨ ਕਿ ਉਹ ਭਵਿੱਖ ਵਿਚ ਵੀ ਸਫਲਤਾ ਦੀਆਂ ਨਵੀਆਂ ਬੁਲੰਦੀਆਂ ਹਾਸਲ ਕਰੇ।

RELATED ARTICLES
POPULAR POSTS