ਮਾਲੀਆ ਪਹੁੰਚ ਚੁੱਕੇ ਹਨ ਵਿਦੇਸ਼
ਨਵੀਂ ਦਿੱਲੀ/ਬਿਊਰੋ ਨਿਊਜ਼
ਕਿੰਗਫਿਸ਼ਰ ਏਅਰਲਾਈਨਜ਼ ਦੇ ਮਾਲਕ ਵਿਜੇ ਮਾਲੀਆ 2 ਮਾਰਚ ਨੂੰ ਹੀ ਦੇਸ਼ ਛੱਡ ਕੇ ਜਾ ਚੁੱਕੇ ਹਨ। ਇਹ ਜਾਣਕਾਰੀ ਅਟਾਰਨੀ ਜਨਰਲ ਮੁਕੁਲ ਰੋਹਤਗੀ ਨੇ ਸੁਪਰੀਮ ਕੋਰਟ ਨੂੰ ਦਿੱਤੀ। ਦਰਅਸਲ ਬੈਂਕਾਂ ਨੇ ਮਾਲੀਆ ਨੂੰ ਵਿਦੇਸ਼ ਜਾਣ ਤੋਂ ਰੋਕਣ ਲਈ ਸੁਪਰੀਮ ਕੋਰਟ ਵਿਚ ਅਰਜ਼ੀ ਦਾਖਲ ਕੀਤੀ ਸੀ, ਜਿਸ ‘ਤੇ ਅੱਜ ਸੁਣਵਾਈ ਕੀਤੀ ਗਈ। ਅਦਾਲਤ ਨੇ ਮਾਲੀਆ ਨੂੰ ਨੋਟਿਸ ਜਾਰੀ ਕਰ ਕੇ ਦੋ ਹਫਤਿਆਂ ਵਿਚ ਜਵਾਬ ਮੰਗਿਆ ਹੈ।ઠ
ਇਸ ਤੋਂ ਇਲਾਵਾ ਮਾਲੀਆ ਖਿਲਾਫ ਈ. ਡੀ. ਨੇ ਮਨੀ ਲਾਂਡਰਿੰਗ ਦਾ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮਾਲੀਆ ‘ਤੇ ਵੱਖ-ਵੱਖ ਬੈਂਕਾਂ ਦਾ 9 ਹਜ਼ਾਰ ਕਰੋੜ ਰੁਪਏ ਤੋਂ ਵਧ ਦਾ ਬਕਾਇਆ ਹੈ, ਜਿਸ ਨੂੰ ਉਹ ਕਿਸੇ ਨਾ ਕਿਸੇ ਬਹਾਨੇ ਦੇਣ ਤੋਂ ਪਿੱਛੇ ਹਟਦੇ ਰਹੇ ਹਨ।
Check Also
ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਨੇ ਸੰਸਦ ਦੇ ਸਾਂਝੇ ਸਦਨ ਨੂੰ ਕੀਤਾ ਸੰਬੋਧਨ
ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਮੰਗਲਵਾਰ ਨੂੰ …