24.5 C
Toronto
Wednesday, August 5, 2026
spot_img
HomeਕੈਨੇਡਾFrontਹਰਭਜਨ ਸਿੰਘ ਨੇ ਪੰਜਾਬ ਸਰਕਾਰ ਵਲੋਂ ਖੇਡ ਮੈਦਾਨ ਠੀਕ ਨਾ ਕਰਨ ’ਤੇ...

ਹਰਭਜਨ ਸਿੰਘ ਨੇ ਪੰਜਾਬ ਸਰਕਾਰ ਵਲੋਂ ਖੇਡ ਮੈਦਾਨ ਠੀਕ ਨਾ ਕਰਨ ’ਤੇ ਮੁਰੰਮਤ ਕਰਵਾਉਣ ਦੀ ਕੀਤੀ ਪੇਸ਼ਕਸ਼


ਆਮ ਆਦਮੀ ਪਾਰਟੀ ਵਲੋਂ ਰਾਜ ਸਭਾ ਮੈਂਬਰ ਹਰਭਜਨ ਸਿੰਘ, ਹੁਣ ਭਾਜਪਾ ’ਚ ਹੋ ਚੁੱਕੇ ਹਨ ਸ਼ਾਮਲ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਵਲੋਂ ‘ਇਕ ਸ਼ਾਮ ਸ਼ਿਵ ਕੇ ਨਾਮ’ ਧਾਰਮਿਕ ਸਮਾਗਮ ਦੇ ਆਯੋਜਨ ਤੋਂ ਬਾਅਦ ਸਰਕਾਰੀ ਕਾਲਜ, ਰੋਪੜ ਦੇ ਇਤਿਹਾਸਕ ਖੇਡ ਮੈਦਾਨ ਨੂੰ ਕਥਿਤ ਤੌਰ ’ਤੇ ਪਹੁੰਚੇ ਨੁਕਸਾਨ ਨੇ ਸਿਆਸੀ ਰੂਪ ਧਾਰਨ ਕਰ ਲਿਆ ਹੈ। ਇਸ ਧਾਰਮਿਕ ਪ੍ਰੋਗਰਾਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਲ ਹੋਏ ਸਨ। ਭਾਰਤ ਦੇ ਸਾਬਕਾ ਕ੍ਰਿਕਟਰ ਅਤੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਖੇਡ ਮੈਦਾਨ ਠੀਕ ਕਰਨ ਵਿਚ ਅਸਫਲ ਰਹਿੰਦੀ ਹੈ ਤਾਂ ਉਹ ਖੁਦ ਖੇਡ ਮੈਦਾਨ ਦੀ ਮੁਰੰਮਤ ਕਰਵਾ ਦੇਣਗੇ। ਜ਼ਿਕਰਯੋਗ ਹੈ ਕਿ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਪੰਜਾਬ ਤੋਂ ਆਮ ਆਦਮੀ ਪਾਰਟੀ ਵਲੋਂ ਰਾਜ ਸਭਾ ਮੈਂਬਰ ਹਨ ਅਤੇ ਪਿਛਲੇ ਸਮੇਂ ਦੌਰਾਨ ਉਹ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ ਸਨ। ਹਰਭਜਨ ਸਿੰਘ ਦੀ ਇਸ ਪੇਸਕਸ਼ ਨੇ ਇਕ ਅਜਿਹੇ ਮੁੱਦੇ ਨੂੰ ਨਵੀਂ ਸਿਆਸੀ ਗਤੀ ਦੇ ਦਿੱਤੀ ਹੈ, ਜਿਸ ਨੂੰ ਲੈ ਕੇ ਸਰਕਾਰੀ ਕਾਲਜ ਓਲਡ ਸਟੂਡੈਂਟਸ ਐਸੋਸੀਏਸ਼ਨ ਅਤੇ ਵਿਦਿਆਰਥੀਆਂ ਵਲੋਂ ਪਹਿਲਾਂ ਹੀ ਸਖਤ ਵਿਰੋਧ ਪ੍ਰਗਟਾਇਆ ਜਾ ਚੁੱਕਾ ਹੈ। ਉਨ੍ਹਾਂ ਦਾ ਇਲਜ਼ਾਮ ਹੈ ਕਿ ਕਾਲਜ ਦੇ ਖੇਡ ਮੈਦਾਨ ਵਿਚ ਧਾਰਮਿਕ ਸਮਾਗਮ ਹੋਣ ਤੋਂ ਬਾਅਦ ਖੇਡ ਮਾਹੌਲ ਅਤੇ ਬੁਨਿਆਦੀ ਢਾਂਚੇ ਨੂੰ ਨੁਕਸਾਨ ਪਹੁੰਚਿਆ ਹੈ। ਹਰਭਜਨ ਸਿੰਘ ਦੀ ਇਸ ਦਖਲਅੰਦਾਜ਼ੀ ਨੂੰ ਸਿਆਸੀ ਤੌਰ ’ਤੇ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।

RELATED ARTICLES
POPULAR POSTS