18.2 C
Toronto
Wednesday, August 12, 2026
spot_img
HomeਕੈਨੇਡਾFront‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਆਗੂ ਮਨਪ੍ਰੀਤ ਸਿੰਘ ਇਆਲੀ ਖਿਲਾਫ ਕੇਸ ਦਰਜ

‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਆਗੂ ਮਨਪ੍ਰੀਤ ਸਿੰਘ ਇਆਲੀ ਖਿਲਾਫ ਕੇਸ ਦਰਜ

‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਆਗੂ ਮਨਪ੍ਰੀਤ ਸਿੰਘ ਇਆਲੀ ਖਿਲਾਫ ਕੇਸ ਦਰਜ
ਬੰਦੀ ਸਿੰਘਾਂ ਦੀ ਰਿਹਾਈ ਲਈ ਜਥੇਬੰਦੀ ਨੇ ਚੰਡੀਗੜ੍ਹ ’ਚ ਕੀਤਾ ਸੀ ਰੋਸ ਪ੍ਰਦਰਸ਼ਨ
ਚੰਡੀਗੜ੍ਹ/ਬਿਊਰੋ ਨਿਊਜ਼
ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਵਲੋਂ ਲੰਘੇ ਕੱਲ੍ਹ ਬੁੱਧਵਾਰ ਨੂੰ ਚੰਡੀਗੜ੍ਹ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ। ਚੰਡੀਗੜ੍ਹ ਪੁਲਿਸ ਨੇ ਇਸ ਜਥੇਬੰਦੀ ਦੇ ਆਗੂ ਮਨਪ੍ਰੀਤ ਸਿੰਘ ਇਆਲੀ ਸਣੇ 15 ਆਗੂਆਂ ਖਿਲਾਫ ਕੇਸ ਦਰਜ ਕਰ ਲਿਆ ਹੈ। ਪੁਲਿਸ ਦਾ ਇਲਜ਼ਾਮ ਹੈ ਕਿ ਪ੍ਰਦਰਸ਼ਨਕਾਰੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ ਅਤੇ ਇਸ ਦੌਰਾਨ ਸੁਰੱਖਿਆ ਲਈ ਲਗਾਏ ਗਏ ਬੈਰੀਕੇਡ ਤੋੜ ਦਿੱਤੇ। ਜਿਸ ਕਾਰਨ ਕਾਨੂੰਨ ਵਿਵਸਥਾ ਪ੍ਰਭਾਵਿਤ ਹੋਣ ਦਾ ਖਦਸ਼ਾ ਪੈਦਾ ਹੋ ਗਿਆ ਸੀ। ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਘਟਨਾ ਨਾਲ ਸਬੰਧਤ ਵੀਡੀਓ ਫੁਟੇਜ਼ ਅਤੇ ਹੋਰ ਸਬੂਤਾਂ ਦੀ ਜਾਂਚ ਕੀਤੀ ਜਾ ਰਹੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਅਤੇ ‘ਕੌਮੀ ਇਨਸਾਫ ਮੋਰਚੇ’ ਵਲੋਂ ਚੰਡੀਗੜ੍ਹ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ, ਜਿਸ ਦੌਰਾਨ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾ-ਮੁੱਕੀ ਵੀ ਹੋਈ। ਇਸ ਮਾਮਲੇ ਨੂੰ ਲੈ ਕੇ ਪੁਲਿਸ ਵਲੋਂ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

RELATED ARTICLES
POPULAR POSTS