ਤਿੰਨ ਘੰਟਿਆਂ ਬਾਅਦ ਹੀ ਮਿਲ ਗਈ ਬੇਲ
ਨਵੀਂ ਦਿੱਲੀ/ਬਿਊਰੋ ਨਿਊਜ਼
ਪਿਛਲੇ ਵਰ੍ਹੇ ਮਾਰਚ ਮਹੀਨੇ ਵਿਚ ਭਾਰਤ ਤੋਂ ਫਰਾਰ ਹੋਏ ਵਿਜੇ ਮਾਲੀਆ ਨੂੰ ਮੰਗਲਵਾਰ ਦੀ ਸਵੇਰ ਲੰਦਨ ਵਿਚ ਸਕਾਟਲੈਂਡ ਯਾਰਡ ਪੁਲਿਸ ਨੇ ਗ੍ਰਿਫਤਾਰ ਕੀਤਾ। ਵਿਜੇ ਮਾਲੀਆ ਖੁਦ ਸੈਂਟਰਲ ਲੰਦਨ ਪੁਲਿਸ ਸਟੇਸ਼ਨ ਪਹੁੰਚੇ ਸਨ। ਭਾਰਤ ਨੇ ਬੈਂਕਾਂ ਦੇ 9 ਹਜ਼ਾਰ ਕਰੋੜ ਦੇ ਕਰਜ਼ਦਾਰ ਮਾਲੀਆ ਨੂੰ ਭਾਰਤ ਹਵਾਲੇ ਕਰਨ ਦੀ ਯੂ.ਕੇ. ਨੂੰ ਬੇਨਤੀ ਕੀਤੀ ਸੀ। ਇਸ ਤੋਂ ਬਾਅਦ ਇਹ ਕਾਰਵਾਈ ਹੋਈ। ਗ੍ਰਿਫਤਾਰ ਕੀਤੇ ਗਏ ਮਾਲੀਆ ਨੂੰ ਮੈਜਿਸਟਰੇਟ ਕੋਰਟ ਵਿਚ ਪੇਸ਼ ਕੀਤਾ ਗਿਆ ਤੇ ਇੰਝ 13 ਮਹੀਨਿਆਂ ਤੋਂ ਫਰਾਰ ਵਿਜੇ ਮਾਲੀਆ ਨੂੰ ਗ੍ਰਿਫਤਾਰੀ ਤੋਂ ਬਾਅਦ ਮਹਿਜ਼ ਤਿੰਨ ਘੰਟਿਆਂ ਵਿਚ ਹੀ ਬੇਲ ਮਿਲ ਗਈ।
Check Also
ਕਾਂਗਰਸ ਪਾਰਟੀ ਦਾ ਦੋ ਦਿਨਾ 84ਵਾਂ ਸੈਸ਼ਨ ਗੁਜਰਾਤ ਦੇ ਅਹਿਮਦਾਬਾਦ ’ਚ ਹੋਇਆ ਸ਼ੁਰੂ
ਮਲਿਕਾ ਅਰਜੁਨ ਖੜਗੇ, ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੇ ਕੀਤੀ ਸ਼ਮੂਲੀਅਤ ਅਹਿਮਦਾਬਾਦ/ਬਿਊਰੋ ਨਿਊਜ਼ : ਕਾਂਗਰਸ …