ਆਟਾ-ਦਾਲ ਸਕੀਮ ਦੀ ਵੀ ਮੁੜ ਸਮੀਖਿਆ ਕਰੇਗੀ ਅਮਰਿੰਦਰ ਸਰਕਾਰ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਦੇ ਚੋਣ ਮੈਨੀਫੈਸਟੋ ਵਿੱਚ ਕੀਤੇ ਗਏ ਵਾਅਦੇ ਅਨੁਸਾਰ ਬੇਘਰ ਗਰੀਬਾਂ ਨੂੰ ਮੁਫ਼ਤ ਘਰ ਦੇਣ ਦੀ ਪ੍ਰੀਕਿਰਿਆ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਨੇ ਗੈਰ-ਕਾਨੂੰਨੀ ਕਾਲੋਨੀਆਂ ਨੂੰ ਨਿਯਮਤ ਕਰਨ ਅਤੇ ਉਥੇ ਵਸੇ ਲੋਕਾਂ ਦੇ ਨਾਂ ਮਾਲਕੀ ਦੇ ਅਧਿਕਾਰ ਤਬਦੀਲ ਕਰਨ ਲਈ ਇਕ ਕਮੇਟੀ ਦਾ ਗਠਨ ਕਰਨ ਦੇ ਨਿਰਦੇਸ਼ ਦਿੱਤੇ ਹਨ।
ਇਸੇ ਦੌਰਾਨ ਕੈਪਟਨ ਸਰਕਾਰ ਨੇ ਆਟਾ-ਦਾਲ ਸਕੀਮ ਦੀ ਮੁੜ ਸਮੀਖਿਆ ਕਰਨ ਦਾ ਫੈਸਲਾ ਲਿਆ ਹੈ। ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਸਕੀਮ ਦਾ ਲਾਭ ਲੋੜਵੰਦ ਅਤੇ ਸਹੀ ਲੋਕਾਂ ਤੱਕ ਪਹੁੰਚ ਵੀ ਰਿਹਾ ਹੈ ਕਿ ਨਹੀਂ। ਸੰਭਾਵਨਾ ਹੈ ਕਿ ਆਟਾ-ਦਾਲ ਸਕੀਮ ਨੂੰ ਵੀ ਅਧਾਰ ਕਾਰਡ ਨਾਲ ਲਿੰਕ ਕੀਤਾ ਜਾ ਸਕਦਾ ਹੈ।
Check Also
ਪੰਜਾਬ ਦੇ 114 ਸਾਲਾਂ ਦੇ ਐਥਲੀਟ ਫੌਜਾ ਸਿੰਘ ਦਾ ਦਿਹਾਂਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਸੀਐਮ ਭਗਵੰਤ ਮਾਨ ਅਤੇ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਦੁੱਖ …