18.5 C
Toronto
Sunday, September 14, 2025
spot_img
Homeਭਾਰਤਦਿੱਲੀ ਕਾਂਗਰਸ ਨੂੰ ਜ਼ਬਰਦਸਤ ਝਟਕਾ

ਦਿੱਲੀ ਕਾਂਗਰਸ ਨੂੰ ਜ਼ਬਰਦਸਤ ਝਟਕਾ

ਸੀਨੀਅਰ ਆਗੂ ਅਰਵਿੰਦਰ ਸਿੰਘ ਲਵਲੀ ਭਾਜਪਾ ‘ਚ ਸ਼ਾਮਲ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਦੇ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਮੰਤਰੀ ਅਰਵਿੰਦਰ ਸਿੰਘ ਲਵਲੀ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਅਮਿਤ ਸ਼ਾਹ ਦੀ ਅਗਵਾਈ ਵਿਚ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਨਗਰ ਨਿਗਮ ਚੋਣਾਂ ਤੋਂ ਪਹਿਲਾਂ ਕਾਂਗਰਸ ਲਈ ਇਹ ਇੱਕ ਵੱਡਾ ਝਟਕਾ ਹੈ। ਲਵਲੀ ਦਿੱਲੀ ਕਾਂਗਰਸ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। ਪਿਛਲੀਆਂ ਵਿਧਾਨ ਸਭਾ ਚੋਣਾਂ ਪਾਰਟੀ ਨੇ ਉਨ੍ਹਾਂ ਦੀ ਅਗਵਾਈ ਵਿੱਚ ਹੀ ਲੜੀਆਂ ਸਨ। ਅਰਵਿੰਦਰ ਲਵਲੀ, ਸ਼ੀਲਾ ਦੀਕਸ਼ਤ ਸਰਕਾਰ ਵਿੱਚ ਮੰਤਰੀ ਵੀ ਸਨ। ਲਵਲੀ ਦਿੱਲੀ ਵਿੱਚ ਕਾਂਗਰਸ ਦਾ ਸਿੱਖ ਚਿਹਰਾ ਸੀ। ਹੁਣ ਭਾਰਤੀ ਜਨਤਾ ਪਾਰਟੀ ਉਨ੍ਹਾਂ ਦਾ ਸਿੱਖ ਵੋਟਾਂ ਨੂੰ ਪ੍ਰਭਾਵਿਤ ਕਰਨ ਲਈ ਇਸਤੇਮਾਲ ਕਰੇਗੀ।

RELATED ARTICLES
POPULAR POSTS