22.7 C
Toronto
Monday, August 3, 2026
spot_img
HomeਕੈਨੇਡਾFrontਪੰਜਾਬ ’ਚ ਸਰਕਾਰੀ ਬੱਸਾਂ ਦੇ ਕੱਚੇ ਕਾਮਿਆਂ ਨੇ ਕੀਤੀ ਹੜਤਾਲ - ਸਰਕਾਰ ਨਾਲ...

ਪੰਜਾਬ ’ਚ ਸਰਕਾਰੀ ਬੱਸਾਂ ਦੇ ਕੱਚੇ ਕਾਮਿਆਂ ਨੇ ਕੀਤੀ ਹੜਤਾਲ – ਸਰਕਾਰ ਨਾਲ ਮੀਟਿੰਗ ਰਹੀ ਬੇਨਤੀਜਾ

ਚੰਡੀਗੜ੍ਹ/ਬਿਊਰੋ ਨਿਊਜ਼ :  ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਦੇ ਕੱਚੇ ਕਾਮਿਆਂ ਵਲੋਂ ਅੱਜ ਸੋਮਵਾਰ ਨੂੰ ਕੀਤੀ ਗਈ ਸੂਬਾ ਪੱਧਰੀ ਹੜਤਾਲ ਕਾਰਨ ਪੰਜਾਬ ਵਿਚ ਬੱਸ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ ਰਹੀਆਂ। ਜਿਸ ਕਾਰਨ ਸਰਕਾਰੀ ਬੱਸਾਂ ’ਚ ਸਫਰ ਕਰਨ ਵਾਲੇ ਹਜ਼ਾਰਾਂ ਯਾਤਰੀਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਇਸਦੇ ਚੱਲਦਿਆਂ ਰੋਡਵੇਜ਼ ਯੂਨੀਅਨ ਦਾ ਕਹਿਣਾ ਹੈ ਕਿ ਭਲਕੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵੱਲ ਕੂਚ ਕੀਤਾ ਜਾਵੇਗਾ। ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਦੇ ਕੱਚੇ ਕਾਮਿਆਂ ਦੀਆਂ ਮੰਗਾਂ ’ਤੇ ਸਰਕਾਰ ਵਲੋਂ ਲੰਬੇ ਸਮੇਂ ਤੋਂ ਕੋਈ ਫੈਸਲਾ ਨਹੀਂ ਲਿਆ ਗਿਆ, ਜਿਸ ਕਾਰਨ ਉਨ੍ਹਾਂ ਨੇ ਹੜਤਾਲ ਕਰਨ ਦਾ ਫੈਸਲਾ ਲਿਆ ਹੈ। ਯੂਨੀਅਨ ਵਲੋਂ ਅੱਜ 3 ਅਗਸਤ ਤੋਂ ਲੈ ਕੇ 5 ਅਗਸਤ ਤੱਕ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਕੋਲ 2900 ਤੋਂ ਜ਼ਿਆਦਾ ਬੱਸਾਂ ਹਨ। ਇਨ੍ਹਾਂ ਵਿਚ ਕਰੀਬ 1694 ਬੱਸਾਂ ਪੰਜਾਬ ਰੋਡਵੇਜ਼ ਅਤੇ ਪੱਨਬਸ ਦੀਆਂ ਹਨ ਅਤੇ 1304 ਬੱਸਾਂ ਪੀ.ਆਰ.ਟੀ.ਸੀ. ਕੋਲ ਹਨ। ਇਹ ਬੱਸਾਂ ਇਕ ਹਜ਼ਾਰ ਤੋਂ ਜ਼ਿਆਦਾ ਸਥਾਨਕ ਅਤੇ ਦੇਸ਼ ਦੇ ਹੋਰਨਾਂ ਸੂਬਿਆਂ ਦੇ ਰੂਟਾਂ ’ਤੇ ਚੱਲਦੀਆਂ ਹਨ। ਇਹ ਵੀ ਦੱਸਣਯੋਗ ਹੈ ਕਿ ਪੰਜਾਬ ’ਚ ਸਰਕਾਰੀ ਬੱਸਾਂ ’ਚ ਸੂਬੇ ਦੀਆਂ ਮਹਿਲਾਵਾਂ ਨੂੰ ਮੁਫਤ ਬੱਸ ਸਫਰ ਦੀ ਸਹੂਲਤ ਦਿੱਤੀ ਗਈ ਹੈ।

RELATED ARTICLES
POPULAR POSTS