ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੀਨੀਅਰ ਕਾਂਗਰਸੀ ਆਗੂ ਅਮਰਜੀਤ ਸਿੰਘ ਸਮਰਾ ਨੂੰ ਮਾਰਕਫੈੱਡ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਅਮਰਜੀਤ ਸਮਰਾ ਦੀ ਮਾਰਕਫੈੱਡ ਦੇ ਚੇਅਰਮੈਨ ਵਜੋਂ ਨਿਯੁਕਤੀ ਸਬੰਧੀ ਹੁਕਮ ਜਾਰੀ ਕਰ ਦਿੱਤੇ ਹਨ। ਇਹ ਜ਼ਿਕਰਯੋਗ ਹੈ ਕਿ ਸਮਰਾ ਸਾਲ 2002-07 ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿੱਚ ਮਾਲ ਤੇ ਮੁੜ ਵਸੇਬਾ ਮੰਤਰੀ ਵਜੋਂ ਸੇਵਾ ਨਿਭਾਅ ਚੁੱਕੇ ਹਨ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …