24.5 C
Toronto
Wednesday, August 5, 2026
spot_img
HomeਕੈਨੇਡਾFrontਫਾਜ਼ਿਲਕਾ ’ਚ ਕਾਂਗਰਸ ਦੇ ਸਮਾਗਮ ਦੌਰਾਨ ਕਾਂਗਰਸੀਆਂ ਨੇ ਹੀ ਕੀਤਾ ਹੰਗਾਮਾ

ਫਾਜ਼ਿਲਕਾ ’ਚ ਕਾਂਗਰਸ ਦੇ ਸਮਾਗਮ ਦੌਰਾਨ ਕਾਂਗਰਸੀਆਂ ਨੇ ਹੀ ਕੀਤਾ ਹੰਗਾਮਾ

ਭੂਪੇਸ਼ ਬਘੇਲ ਦੇ ਸਾਹਮਣੇ ‘ਚੰਨੀ ਜਿੰਦਾਬਾਦ’ ਦੇ ਲੱਗੇ ਨਾਅਰੇ

ਫਾਜ਼ਿਲਕਾ/ਬਿਊਰੋ ਨਿਊਜ਼ : ਫਾਜ਼ਿਲਕਾ ਦੇ ਇਕ ਨਿੱਜੀ ਪੈਲੇਸ ਵਿਚ ਆਯੋਜਿਤ ਕਾਂਗਰਸ ਦੇ ‘ਹਰ ਬੂੁਥ ਕਾਂਗਰਸ ਮਜ਼ਬੂਤ’ ਸਮਾਗਮ ਦੌਰਾਨ ਅਚਾਨਕ ਉਸ ਸਮੇਂ ਮਾਹੌਲ ਬੇਹੱਦ ਤਣਾਅ ਵਾਲਾ ਬਣ ਗਿਆ, ਜਦੋਂ ਕਾਂਗਰਸ ਪਾਰਟੀ ਦੇ ਵਰਕਰਾਂ ਨੇ ਮੰਚ ਦੇ ਸਾਹਮਣੇ ਖੜ੍ਹੇ ਹੋ ਕੇ ਨਾਅਰੇਬਾਜ਼ੀ ਕਰ ਦਿੱਤੀ। ਮੰਚ ’ਤੇ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਭੂੁਪੇਸ਼ ਬਘੇਲ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਸਣੇ ਪਾਰਟੀ ਦੇ ਕਈ ਸੀਨੀਅਰ ਆਗੂ ਮੌਜੂਦ ਸਨ। ਇਸੇ ਦੌਰਾਨ ਕਾਂਗਰਸੀ ਵਰਕਰਾਂ ਵਲੋਂ ‘ਚਰਨਜੀਤ ਸਿੰਘ ਚੰਨੀ’ ਅਤੇ ‘ਸ਼ੇਰ ਸਿੰਘ ਘੁਬਾਇਆ ਜ਼ਿੰਦਾਬਾਦ’ ਦੇ ਜ਼ੋਰਦਾਰ ਨਾਅਰੇ ਲਗਾ ਦਿੱਤੇ। ਇਸੇ ਦੌਰਾਨ ਪੁਲਿਸ ਕਰਮਚਾਰੀਆਂ ਵਲੋਂ ਮਾਹੌਲ ਨੂੰ ਸ਼ਾਂਤ ਕਰਾਉਣ ਲਈ ਕਾਫੀ ਮੁਸ਼ੱਕਤ ਕਰਨੀ ਪਈ। ਜ਼ਿਕਰਯੋਗ ਹੈ ਕਿ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਨੂੰ ਲੈ ਕੇ ਮੌਜੂਦਾ ਪ੍ਰਧਾਨ ਰਾਜਾ ਵੜਿੰਗ ਅਤੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਵਿਚਾਲੇ ਖਿੱਚੋਤਾਣ ਚੱਲ ਰਹੀ ਹੈ। ਪੰਜਾਬ ਦੇ ਵੱਡੀ ਗਿਣਤੀ ਕਾਂਗਰਸੀ ਆਗੂ ਤੇ ਵਰਕਰ ਚਰਨਜੀਤ ਸਿੰਘ ਚੰਨੀ ਨੂੰ ਪ੍ਰਧਾਨ ਵਜੋਂ ਦੇਖਣਾ ਚਾਹੁੰਦੇ ਹਨ, ਪਰ ਹਾਈਕਮਾਨ ਨੇ ਇਸ ਨੂੰ ਲੈ ਕੇ ਅਜੇ ਤੱਕ ਕੋਈ ਵੀ ਫੈਸਲਾ ਨਹੀਂ ਲਿਆ ਹੈ। ਮੀਡੀਆ ਹਲਕਿਆਂ ਦਾ ਮੰਨਣਾ ਹੈ ਕਿ ਜੇਕਰ ਪੰਜਾਬ ਕਾਂਗਰਸ ਦੇ ਅੰਦਰ ਇਸੇ ਤਰ੍ਹਾਂ ਕਲੇਸ਼ ਚੱਲਦਾ ਰਿਹਾ ਤਾਂ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਲਈ ਮੁਸ਼ਕਲ ਪੈਦਾ ਹੋ ਸਕਦੀ ਹੈ।

RELATED ARTICLES
POPULAR POSTS