26.9 C
Toronto
Tuesday, August 4, 2026
spot_img
HomeਕੈਨੇਡਾFrontਪੰਜਾਬ ’ਚ ਸਰਕਾਰੀ ਬੱਸਾਂ ਦੇ ਕੱਚੇ ਕਾਮਿਆਂ ਨੇ ਹੜਤਾਲ ਕੀਤੀ ਮੁਲਤਵੀ

ਪੰਜਾਬ ’ਚ ਸਰਕਾਰੀ ਬੱਸਾਂ ਦੇ ਕੱਚੇ ਕਾਮਿਆਂ ਨੇ ਹੜਤਾਲ ਕੀਤੀ ਮੁਲਤਵੀ

ਯੂਨੀਅਨ ਦੇ ਪ੍ਰਧਾਨ ਨੇ ਕਿਹਾ : ਸਰਕਾਰ ਦੇ ਭਰੋਸੇ ਤੋਂ ਬਾਅਦ ਲਿਆ ਫੈਸਲਾ

ਮੁਹਾਲੀ/ਬਿਊਰੋ ਨਿਊਜ਼ : ਪੰਜਾਬ ਵਿਚ ਲੰਘੇ ਕੱਲ੍ਹ ਸੋਮਵਾਰ ਤੋਂ ਸਰਕਾਰੀ ਬੱਸਾਂ ਪੰਜਾਬ ਰੋਡਵੇਜ਼, ਪਨਬਸ ਅਤੇ ਪੀ.ਆਰ.ਟੀ.ਸੀ. ਦੇ ਕੱਚੇ ਕਾਮਿਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਕੀਤੀ ਹੋਈ ਸੀ ਅਤੇ ਅੱਜ ਸਰਕਾਰ ਵਲੋਂ ਦਿੱਤੇ ਗਏ ਭਰੋਸੇ ਤੋਂ ਬਾਅਦ ਇਹ ਹੜਤਾਲ ਮੁਲਤਵੀ ਕਰ ਦਿੱਤੀ ਗਈ ਹੈ। ਇਸਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਦਾ ਘਿਰਾਓ ਵੀ ਕੀਤਾ ਜਾਣਾ ਸੀ, ਉਸ ਨੂੰ ਵੀ ਟਾਲ ਦਿੱਤਾ ਗਿਆ। ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਦੱਸਿਆ ਕਿ ਸਰਕਾਰੀ ਬੱਸਾਂ ਦੇ ਕੱਚੇ ਕਾਮਿਆਂ ਵਲੋਂ ਅੱਜ ਮੁਹਾਲੀ ਵਿਚ ਧਰਨਾ ਦਿੱਤਾ ਗਿਆ ਸੀ ਅਤੇ ਸਰਕਾਰ ਦੇ ਭਰੋਸੇ ਤੋਂ ਬਾਅਦ ਇਹ ਧਰਨਾ ਵੀ ਖਤਮ ਕਰ ਦਿੱਤਾ ਗਿਆ ਹੈ। ਰੇਸ਼ਮ ਸਿੰਘ ਗਿੱਲ ਨੇ ਦੱਸਿਆ ਕਿ ਹੁਣ 14 ਅਗਸਤ ਨੂੰ ਵਿੱਤ ਮੰਤਰੀ, ਟਰਾਂਸਪੋਰਟ ਮੰਤਰੀ ਅਤੇ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਹੋਣੀ ਹੈ। ਇਹ ਵੀ ਦੱਸਿਆ ਗਿਆ ਕਿ ਇਕ ਦਿਨ ਦੀ ਹੜਤਾਲ ਨਾਲ ਹੀ ਸਰਕਾਰ ਨੂੰ ਕਰੀਬ 4 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ।

RELATED ARTICLES
POPULAR POSTS