23 C
Toronto
Sunday, August 16, 2026
spot_img
HomeਕੈਨੇਡਾFrontਈਡੀ  ਨੇ ਚੰਡੀਗੜ੍ਹ ਅਤੇ ਲੁਧਿਆਣਾ ’ਚ ਕੀਤੀ ਰੇਡ - ਚੰਡੀਗੜ੍ਹ ’ਚ ਉਦਯੋਗ ਭਵਨ...

ਈਡੀ  ਨੇ ਚੰਡੀਗੜ੍ਹ ਅਤੇ ਲੁਧਿਆਣਾ ’ਚ ਕੀਤੀ ਰੇਡ – ਚੰਡੀਗੜ੍ਹ ’ਚ ਉਦਯੋਗ ਭਵਨ ਦੇ ਰਿਕਾਰਡ ਦੀ ਕੀਤੀ ਜਾਂਚ

ਈਡੀ  ਨੇ ਚੰਡੀਗੜ੍ਹ ਅਤੇ ਲੁਧਿਆਣਾ ’ਚ ਕੀਤੀ ਰੇਡ – ਚੰਡੀਗੜ੍ਹ ’ਚ ਉਦਯੋਗ ਭਵਨ ਦੇ ਰਿਕਾਰਡ ਦੀ ਕੀਤੀ ਜਾਂਚ

ਚੰਡੀਗੜ੍ਹ/ਬਿਊਰੋ ਨਿਊਜ਼ : ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਚੰਡੀਗੜ੍ਹ ਅਤੇ ਲੁਧਿਆਣਾ ਵਿਚ ਇਕੋ ਵੇਲੇ ਕਾਰਵਾਈ ਕਰਦਿਆਂ ਕਈ ਥਾਵਾਂ ’ਤੇ ਦਸਤਾਵੇਜ਼ਾਂ ਅਤੇ ਸਰਕਾਰੀ ਰਿਕਾਰਡ ਦੀ ਡੂੰਘਾਈ ਨਾਲ ਜਾਂਚ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਈਡੀ ਦੀਆਂ ਟੀਮਾਂ ਅੱਜ ਸਵੇਰੇ ਉਦਯੋਗ ਭਵਨ, ਚੰਡੀਗੜ੍ਹ ਪਹੁੰਚੀਆਂ, ਜਿੱਥੇ ਈਡੀ ਦੇ ਅਫਸਰਾਂ ਨੇ ਵੱਖ-ਵੱਖ ਫਾਈਲਾਂ ਤੇ ਰਿਕਾਰਡ ਦੀ ਜਾਂਚ ਕੀਤੀ। ਇਸਦੇ ਨਾਲ ਹੀ ਲੁਧਿਆਣਾ ਵਿਚ ਵੀ ਈ.ਡੀ. ਦੇ ਅਧਿਕਾਰੀ ਸਬੰਧਤ ਦਸਤਾਵੇਜ਼ਾਂ ਅਤੇ ਹੋਰ ਮਹੱਤਵਪੂਰਨ ਰਿਕਾਰਡ ਦੀ ਪੜਤਾਲ ਵਿਚ ਜੁਟੇ ਰਹੇ। ਮੀਡੀਆ ਰਿਪੋਰਟਾਂ ਮੁਤਾਬਕ ਇਹ ਕਾਰਵਾਈ ਪੰਜਾਬ ਸਮਾਲ ਇੰਡਸਟਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ ਨਾਲ ਜੁੜੇ ਉਦਯੋਗਿਕ ਪਲਾਟ ਫੰਡ ਅਤੇ ਖਰੀਦੋ ਫਰੋਖਤ ਦੇ ਮਾਮਲੇ ਨਾਲ ਸਬੰਧਤ ਜਾਂਚ ਦਾ ਹਿੱਸਾ ਮੰਨੀ ਜਾ ਰਹੀ ਹੈ।  ਜਾਂਚ ਏਜੰਸੀਆਂ ਫਿਲਹਾਲ ਦਸਤਾਵੇਜ਼ਾਂ ਅਤੇ ਰਿਕਾਰਡ ਦੀ ਪੜਤਾਲ ਕਰ ਰਹੀਆਂ ਹਨ ਅਤੇ ਮਾਮਲੇ ਨਾਲ ਜੁੜੇ ਹੋਰ ਪਹਿਲੂਆਂ ਦੀ ਵੀ ਪੜਤਾਲ ਕੀਤੀ ਜਾ ਰਹੀ ਹੈ।

RELATED ARTICLES
POPULAR POSTS