ਸੱਜਣ ਦੀ ਅਰੁਣ ਜੇਤਲੀ ਨਾਲ ਵੀ ਹੋਈ ਮੁਲਾਕਾਤ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਦੇ ਸੱਤ ਦਿਨਾਂ ਦੌਰੇ ‘ਤੇ ਪਹੁੰਚੇ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਨੂੰ ਦਿੱਲੀ ‘ਚ ਰਾਇਸਿਨਾ ਹਿੱਲਸ ‘ਤੇ ‘ਗਾਰਡ ਆਫ ਆਨਰ’ ਦਿੱਤਾ ਗਿਆ। ਪਹਿਲਾਂ ਹਰਜੀਤ ਸਿੰਘ ਸੱਜਣ ਨੂੰ ‘ਗਾਰਡ ਆਫ ਆਨਰ’ ਦਿੱਤੇ ਜਾਣ ਸਬੰਧੀ ਦੁਬਿਧਾ ਪੈਦਾ ਹੋ ਗਈ ਸੀ। ਦੇਰ ਰਾਤ ਰੱਖਿਆ ਮੰਤਰਾਲੇ ਦੇ ਬੁਲਾਰੇ ਨਿਤਿਨ ਵਾਕਾਂਕਰ ਨੇ ਸਾਫ ਕੀਤਾ ਸੀ ਕਿ ਰੱਖਿਆ ਮੰਤਰਾਲੇ ਵੱਲੋਂ ਗਲਤੀ ਨਾਲ ਹਰਜੀਤ ਸਿੰਘ ਸੱਜਣ ਨੂੰ ‘ਗਾਰਡ ਆਫ ਆਨਰ’ ਨਾ ਦਿੱਤੇ ਜਾਣ ਸਬੰਧੀ ਐਡਵਾਈਜ਼ਰੀ ਜਾਰੀ ਹੋ ਗਈ ਸੀ। ਸਪੱਸ਼ਟੀਕਰਨ ਤੋਂ ਬਾਅਦ ਅੱਜ ਹਰਜੀਤ ਸੱਜਣ ਨੂੰ ਇਹ ਸਨਮਾਨ ਦਿੱਤਾ ਗਿਆ। ਕੈਨੇਡੀਅਨ ਰੱਖਿਆ ਮੰਤਰੀ ਨੇ ‘ਅਮਰ ਜਵਾਨ ਜੋਤੀ’ ਸਥਾਨ ‘ਤੇ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਵੀ ਦਿੱਤੀ।
ਇਸੇ ਦੌਰਾਨ ਭਾਰਤ ਅਤੇ ਕੈਨੇਡਾ ਦੇ ਰਿਸ਼ਤਿਆਂ ਨੂੰ ਲੈ ਕੇ ਅੱਜ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸੱਜਣ ਆਪਣੇ ਹਮਰੁਤਬਾ ਅਰੁਣ ਜੇਤਲੀ ਨੂੰ ਮਿਲੇ। ਉਨ੍ਹਾਂ ਨੇ ਦੋਹਾਂ ਦੇਸ਼ਾਂ ਦੀ ਸੁਰੱਖਿਆ ਲਈ ਮਿਲ ਕੇ ਕੰਮ ਕਰਨ ਸਬੰਧੀ ਗੱਲ ਕੀਤੀ। ਅਰੁਣ ਜੇਤਲੀ ਨੇ ਹਰਜੀਤ ਸੱਜਣ ਨੂੰ ਵਿਸ਼ਵਾਸ ਦੁਆਇਆ ਕਿ ਦੋਹਾਂ ਦੇਸ਼ਾਂ ਦੇ ਰਿਸ਼ਤੇ ਹੋਰ ਵੀ ਮਜ਼ਬੂਤ ਹੋਣਗੇ।
Check Also
ਜਗਦੀਸ਼ ਸਿੰਘ ਝੀਂਡਾ ਬਣੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ
ਝੀਂਡਾ ਨੇ ਸਿੱਖ ਕੌਮ ਦੀ ਭਲਾਈ ਲਈ ਕੰਮ ਕਰਨ ਦਾ ਕੀਤਾ ਵਾਅਦਾ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ …