Breaking News
Home / ਪੰਜਾਬ / 20 ਤੋਂ ਘੱਟ ਬੱਚਿਆਂ ਵਾਲੇ ਸਕੂਲਾਂ ਦਾ ਦੂਜੇ ਸਕੂਲਾਂ ‘ਚ ਹੋਵੇਗਾ ਰਲੇਵਾਂ

20 ਤੋਂ ਘੱਟ ਬੱਚਿਆਂ ਵਾਲੇ ਸਕੂਲਾਂ ਦਾ ਦੂਜੇ ਸਕੂਲਾਂ ‘ਚ ਹੋਵੇਗਾ ਰਲੇਵਾਂ

ਪੁਸਤਕਾਂ ਦੀ ਮੁੜ ਵਰਤੋਂ ਲਈ ਸਕੂਲਾਂ ਵਿੱਚ ‘ਬੁੱਕ ਬੈਂਕ’ ਬਣਾਈਆਂ ਜਾਣਗੀਆਂ: ਅਰੁਨਾ ਚੌਧਰੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੀ ਸਿੱਖਿਆ ਮੰਤਰੀ ਅਰੁਣਾ ਚੌਧਰੀ ਨੇ ਕਿਹਾ ਕਿ 20 ਤੋਂ ਘੱਟ ਬੱਚਿਆਂ ਵਾਲੇ ਸਕੂਲਾਂ ਦਾ ਹੋਰ ਸਕੂਲਾਂ ਵਿਚ ਰਲੇਵਾਂ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਕੂਲਾਂ ਵਿਚ ਬੱਚਿਆਂ ਨੂੰ ਚੰਗੀ ਸਿੱਖਿਆ ਮਿਲੇ, ਇਸੇ ਲਈ ਹੀ ਇਹ ਕਦਮ ਚੁੱਕਿਆ ਜਾ ਰਿਹਾ ਹੈ। ਚੌਧਰੀ ਨੇ ਕਿਹਾ ਕਿ ਸਾਡਾ ਵਿਭਾਗ ਹਰ ਤਰ੍ਹਾਂ ਦਾ ਮਾਫੀਆ ਖ਼ਤਮ ਕਰਨ ਲਈ ਕਦਮ ਚੁੱਕੇਗਾ। ਉਨ੍ਹਾਂ ਪੰਜਾਬੀ ਯੂਨੀਵਰਸਿਟੀ ਦੇ ਸਕੂਲ਼ ਵਿਚ ਪੰਜਾਬੀ ਨਾ ਪੜ੍ਹਾਏ ਜਾਣ ਦੇ ਮਾਮਲੇ ‘ਤੇ ਕਿਹਾ ਕਿ ਇਸ ਸਬੰਧੀ ਡੀ.ਓ. ਪਟਿਆਲਾ ਤੋਂ ਰਿਪੋਰਟ ਮੰਗ ਲਈ ਗਈ ਹੈ। ਜੇ ਕੋਈ ਕੁਤਾਹੀ ਪਾਈ ਤਾਂ ਸਕੂਲ ਖ਼ਿਲਾਫ ਐਕਸ਼ਨ ਹੋਵੇਗਾ।
ਇਸੇ ਦੌਰਾਨ ਅਰੁਣਾ ਚੌਧਰੀ ਨੇ ਕਿਹਾ ਕਿ ਸਿੱਖਿਆ ਵਿਭਾਗ ਨੇ ਸੂਬੇ ਦੇ ਸਮੂਹ ਸਕੂਲਾਂ ਵਿੱਚ ‘ਬੁੱਕ ਬੈਂਕ’ ਬਣਾਉਣ ਦਾ ਫੈਸਲਾ ਕੀਤਾ ਹੈ ਜਿਸ ਤਹਿਤ ਵਿਦਿਆਰਥੀਆਂ ਤੋਂ ਉਨ੍ਹਾਂ ਦੀਆਂ ਪੁਰਾਣੀਆਂ ਪੁਸਤਕਾਂ ਜਮ੍ਹਾਂ ਕਰਵਾ ਕੇ ਦੂਜੇ ਵਿਦਿਆਰਥੀਆਂ ਨੂੰ ਮੁਫਤ ਦਿੱਤੀਆਂ ਜਾਣਗੀਆਂ।

Check Also

ਕਾਂਗਰਸੀ MP ਜਸਬੀਰ ਸਿੰਘ ਡਿੰਪਾ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਟਿਕਟ ਦੀ ਦਾਅਵੇਦਾਰੀ ਛੱਡੀ

ਕਿਹਾ : ਟਿਕਟ ਮਿਲੇ ਜਾਂ ਨਾ ਮਿਲੇ ਕਾਂਗਰਸ ਪਾਰਟੀ ਵਿਚ ਹੀ ਰਹਾਂਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ …