18.5 C
Toronto
Thursday, August 6, 2026
spot_img
HomeਕੈਨੇਡਾFrontਪੰਜਾਬ ਮੰਤਰੀ ਮੰਡਲ ਵਲੋਂ ਤਿੰਨ ਡਿਜੀਟਲ ਯੂਨੀਵਰਸਿਟੀਆਂ ਸਥਾਪਤ ਕਰਨ ਨੂੰ ਮਨਜੂਰੀ

ਪੰਜਾਬ ਮੰਤਰੀ ਮੰਡਲ ਵਲੋਂ ਤਿੰਨ ਡਿਜੀਟਲ ਯੂਨੀਵਰਸਿਟੀਆਂ ਸਥਾਪਤ ਕਰਨ ਨੂੰ ਮਨਜੂਰੀ


ਆਊਟ ਸੋਰਸ ਕਾਮਿਆਂ, ਦਰੱਖਤਾਂ ਦੀ ਸੁਰੱਖਿਆ ਅਤੇ ਸਕੂਲੀ ਫੀਸਾਂ ਨਾਲ ਜੁੜੇ ਬਿੱਲਾਂ ਨੂੰ ਹਰੀ ਝੰਡੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੰਡੀਗੜ੍ਹ ’ਚ ਹੋਈ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿਚ ਤਿੰਨ ਨਵੀਆਂ ਡਿਜੀਟਲ ਯੂਨੀਵਰਸਿਟੀਆਂ ਸਥਾਪਤ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸ ਦੌਰਾਨ ਕਲਾਊਡ ਯੂਨੀਵਰਸਿਟੀ ਹੁਸ਼ਿਆਰਪੁਰ, ਬਲਰਾਜ ਸਿੰਗਲਾ ਐਜੂਕੇਸ਼ਨ ਸੁਸਾਇਟੀ ਪਿੰਡ ਫਤਹਿਪੁਰ ਜ਼ਿਲ੍ਹਾ ਪਟਿਆਲਾ ਅਤੇ ਫਿਜ਼ਿਕਸਵਾਲਾ ਡਿਜੀਟਲ ਯੂਨੀਵਰਸਿਟੀ ਪਿੰਡ ਨੰਦਪੁਰ ਕੇਸ਼ੂ ਜ਼ਿਲ੍ਹਾ ਪਟਿਆਲਾ ਵਿਖੇ ਸਥਾਪਿਤ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਕੀਤਾ ਹੈ। ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਆਊਟਸੋਰਸ ਕਾਮਿਆਂ ਨੂੰ ਠੇਕੇ ’ਤੇ ਲਿਆਉਣ ਲਈ ਬਿੱਲ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸਦੇ ਨਾਲ ਹੀ ਮੰਤਰੀ ਮੰਡਲ ਨੇ ਦਰੱਖਤਾਂ ਦੀ ਸੁਰੱਖਿਆ ਲਈ ਵੀ ਬਿੱਲ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਬਿੱਲ ਦੇ ਕਾਨੂੰਨੀ ਰੂਪ ਧਾਰਨ ਕਰਨ ਤੋਂ ਬਾਅਦ ਸੂਬੇ ਵਿਚ ਇਕ ਦਰੱਖਤ ਕੱਟਣ ਦੇ ਬਦਲੇ 10 ਦਰੱਖਤ ਲਗਾਉਣੇ ਪੈਣਗੇ ਅਤੇ ਨਿਯਮਾਂ ਦੀ ਉਲੰਘਣਾ ਕਰਨ ’ਤੇ ਜੁਰਮਾਨਾ ਵੀ ਲਗਾਇਆ ਜਾਵੇਗਾ। ਕੈਬਨਿਟ ਮੰਤਰੀ ਚੀਮਾ ਨੇ ਕਿਹਾ ਕਿ ਪੰਜਾਬ ਮੰਤਰੀ ਮੰਡਲ ਵਲੋਂ ਸੂਬੇ ਦੇ ਪ੍ਰਾਈਵੇਟ ਸਕੂਲਾਂ ਵਲੋਂ ਸਲਾਨਾ ਫੀਸ ਵਿਚ ਵੱਧ ਤੋਂ ਵੱਧ 5 ਫੀਸਦੀ ਤੱਕ ਦਾ ਵਾਧਾ ਕਰਨ ਲਈ ਵੀ ਬਿੱਲ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ।

‘ਰੁਜ਼ਗਾਰ ਅਤੇ ਉਦਯੋਗਿਕ ਨਿਵੇਸ਼’ ਬਾਰੇ ਧੰਨਵਾਦੀ ਮਤਾ ਪੰਜਾਬ ਵਿਧਾਨ ਸਭਾ ’ਚ ਪਾਸ
ਪੰਜਾਬ ਵਿਧਾਨ ਸਭਾ ਇਜਲਾਸ ਦੇ ਅੱਜ ਤੀਜੇ ਦਿਨ ਵੀ ਹੁੰਦਾ ਰਿਹਾ ਹੰਗਾਮਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਇਜਲਾਸ ਦੇ ਅੱਜ ਤੀਜੇ ਦਿਨ ਸਦਨ ਵਲੋਂ ‘ਰੁਜ਼ਗਾਰ ਅਤੇ ਉਦਯੋਗਿਕ ਨਿਵੇਸ਼ ਲਈ ਲਿਆਂਦਾ ਗਿਆ ਧੰਨਵਾਦੀ ਮਤਾ ਪਾਸ ਕਰ ਦਿੱਤਾ ਗਿਆ। ਸਦਨ ਨੇ ਸਰਕਾਰ ਦੀਆਂ ਰੁਜ਼ਗਾਰ ਨੀਤੀਆਂ, ਪਾਦਰਸ਼ੀ ਭਰਤੀ ਪ੍ਰਕਿਰਿਆ ਅਤੇ ਸੂਬੇ ਵਿਚ ਵੱਡੇ ਉਦਯੋਗਿਕ ਨਿਵੇਸ਼ ਦੀ ਸ਼ਲਾਘਾ ਕੀਤੀ। ਪਾਸ ਕੀਤੇ ਮਤੇ ਵਿਚ ਕਿਹਾ ਗਿਆ ਹੈ ਕਿ ਸਰਕਾਰ ਵਲੋਂ ਅਪ੍ਰੈਲ 2022 ਤੋਂ ਹੁਣ ਤੱਕ ਪਾਰਦਰਸ਼ੀ ਅਤੇ ਯੋਗਤਾ-ਅਧਾਰਿਤ ਪ੍ਰਕਿਰਿਆ ਰਾਹੀਂ 68 ਹਜ਼ਾਰ 228 ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ। ਮਤੇ ਵਿਚ ਇਹ ਵੀ ਕਿਹਾ ਗਿਆ ਕਿ ਦਹਾਕਿਆਂ ਤੋਂ ਪੰਜਾਬ ਵਿਚ ਸਰਕਾਰੀ ਨੌਕਰੀਆਂ ਸਿਫਾਰਸ਼ਾਂ, ਰਾਜਨੀਤਕ ਦਖਲਅੰਦਾਜ਼ੀ ਅਤੇ ਭਿ੍ਰਸ਼ਟਾਚਾਰ ਦਾ ਸ਼ਿਕਾਰ ਸਨ, ਜਿਸ ਨਾਲ ਯੋਗ ਉਮੀਦਵਾਰਾਂ ਦਾ ਭਰੋਸਾ ਉਠ ਚੁੱਕਾ ਸੀ। ਪੰਜਾਬ ਸਰਕਾਰ ਨੇ ਪਾਰਦਰਸ਼ੀ ਪ੍ਰੀਖਿਆਵਾਂ ਅਤੇ ਨਿਰਪੱਖ ਚੋਣ ਪ੍ਰਕਿਰਿਆ ਰਾਹੀਂ ਇਸ ਪ੍ਰਣਾਲੀ ਨੂੰ ਪੂਰੀ ਤਰ੍ਹਾਂ ਬਦਲ ਦਿੱਤਾ ਹੈ। ਮਤੇ ਵਿਚ ਕਿਹਾ ਗਿਆ ਹੈ ਕਿ ਹੁਣ ਪੰਜਾਬ ਦੇ ਨੌਜਵਾਨਾਂ ਨੂੰ ਕਿਸੇ ਸਿਫਾਰਸ਼ ’ਤੇ ਨਿਰਭਰ ਨਹੀਂ ਰਹਿਣਾ ਪੈਂਦਾ, ਸਗੋਂ ਸਫਲਤਾ ਕੇਵਲ ਸਖਤ ਮਿਹਨਤ ਅਤੇ ਯੋਗਤਾ ’ਤੇ ਨਿਰਭਰ ਕਰਦੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਦੇ ਇਜਲਾਸ ਦਾ ਅੱਜ ਤੀਜਾ ਦਿਨ ਸੀ ਅਤੇ ਅੱਜ ਵੀ ਵਿਰੋਧੀ ਧਿਰਾਂ ਵਲੋਂ ਹੰਗਾਮਾ ਕੀਤਾ ਜਾਂਦਾ ਰਿਹਾ।

RELATED ARTICLES
POPULAR POSTS