ਈ-ਬਿਡਿੰਗ ਰਾਹੀਂ ਰੇਤਾ ਦੀਆਂ ਖਾਣਾਂ ਦੀ ਬੋਲੀ ਕਰਾਉਣ ਨੂੰ ਹਰੀ ਝੰਡੀ
300 ਕਰੋੜ ਰੁਪਏ ਦਾ ਮਾਲੀਆ ਵਧਣ ਅਤੇ ਸੂਬੇ ਵਿੱਚ ਰੇਤ ਮਾਫੀਆ ਖਤਮ ਹੋਣ ਦੀ ਸੰਭਾਵਨਾ
ਸਾਰਾਗੜ੍ਹੀ ਯਾਦਗਾਰ ਦਾ ਪ੍ਰਬੰਧ ਸਾਰਾਗੜ੍ਹੀ ਮੈਮੋਰੀਅਲ ਟਰੱਸਟ ਫਿਰੋਜ਼ਪੁਰ ਨੂੰ ਸੌਂਪਣ ਦਾ ਫੈਸਲਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਮੰਤਰੀ ਮੰਡਲ ਨੇ ਅੱਜ ਕਈ ਅਹਿਮ ਫੈਸਲੇ ਕੀਤੇ ਹੈ। ਮੰਤਰੀ ਮੰਡਲ ਨੇ ਖਣਨ ਦੇ ਵਪਾਰ ਵਿੱਚ ਜ਼ਿਆਦਾ ਪਾਰਦਰਸ਼ਤਾ ਲਿਆਉਣ ਅਤੇ ਸੂਬੇ ਦੇ ਮਾਲੀਏ ਵਿੱਚ ਵਾਧਾ ਕਰਨ ਵਾਸਤੇ ਵਿਕਾਸਮਈ ਈ-ਬਿਡਿੰਗ ਦੇ ਰਾਹੀਂ ਨਵੇਂ ਸਿਰਿਓ ਖਾਣਾਂ ਦੀ ਬੋਲੀ ਕਰਵਾਏ ਜਾਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨਾਲ ਸਰਕਾਰ ਦਾ ਮਾਲੀਆ ਤਕਰੀਬਨ 300 ਕਰੋੜ ਰੁਪਏ ਵਧਣ ਦੀ ਸੰਭਾਵਨਾ ਹੈ। ਮੰਤਰੀ ਮੰਡਲ ਨੇ ਜ਼ਮੀਨ ਮਾਲਕਾਂ ਦਾ ਮੁਆਵਜ਼ਾ ਵੀ 50 ਰੁਪਏ ਤੋਂ 60 ਰੁਪਏ ਪ੍ਰਤੀ ਟਨ ਵਧਾ ਦਿੱਤਾ ਹੈ।
ਮੰਤਰੀ ਮੰਡਲ ਨੇ ਇਤਿਹਾਸਕ ਸਾਰਾਗੜ੍ਹੀ ਯਾਦਗਾਰ ਦਾ ਪ੍ਰਬੰਧ ਸਾਰਾਗੜ੍ਹੀ ਮੈਮੋਰੀਅਲ ਟਰੱਸਟ ਫਿਰੋਜ਼ਪੁਰ ਨੂੰ ਸੌਂਪਣ ਦਾ ਫੈਸਲਾ ਕੀਤਾ ਹੈ ਤਾਂ ਕਿ ਇਸ ਇਤਿਹਾਸਕ ਅਸਥਾਨ ਦੀ ਹੋਰ ਵਧੇਰੇ ਵਧੀਆ ਢੰਗ ਨਾਲ ਸਾਂਭ-ਸੰਭਾਲ ਯਕੀਨੀ ਬਣਾਈ ਜਾ ਸਕੇ।
ਨਿੱਜੀ ਸਕੂਲਾਂ ਵਿਚ ਵਧ ਰਹੀਆਂ ਫੀਸਾਂ ਨੂੰ ਠੱਲ੍ਹ ਪਾਉਣ ਦਾ ਫੈਸਲਾ ਲਿਆ ਗਿਆ। ਨਵੇਂ ਫੈਸਲੇ ਮੁਤਾਬਕ ਹੁਣ ਕੋਈ ਵੀ ਪ੍ਰਾਈਵੇਟ ਸਕੂਲ 8 ਫੀਸਦ ਤੋਂ ਵੱਧ ਫੀਸ ਵਿਚ ਵਾਧਾ ਨਹੀਂ ਕਰੇਗਾ। ਆਈਕੇ ਗੁਜਰਾਲ ਟੈਕਨੀਕਲ ਯੂਨੀਵਰਸਟੀ ਜਲੰਧਰ ਤੇ ਮਹਾਰਾਜਾ ਯੂਨੀਵਰਸਟੀ ਬਠਿੰਡਾ ਵਿਚ ਵੀਸੀ ਰਾਜਨੀਤੀ ਤੋਂ ਹਟ ਕੇ ਤਜਰਬੇਕਾਰ ਲਾਏ ਜਾਣਗੇ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼
ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …