17.7 C
Toronto
Wednesday, September 30, 2026
spot_img
HomeਕੈਨੇਡਾFrontਅਮਰੀਕਾ ਕੋਲ ਹਥਿਆਰਾਂ ਦਾ ਵੱਡਾ ਜ਼ਖੀਰਾ ਮੌਜੂਦ - ਡੋਨਾਲਡ ਟਰੰਪ ਦਾ ਦਾਅਵਾ

ਅਮਰੀਕਾ ਕੋਲ ਹਥਿਆਰਾਂ ਦਾ ਵੱਡਾ ਜ਼ਖੀਰਾ ਮੌਜੂਦ – ਡੋਨਾਲਡ ਟਰੰਪ ਦਾ ਦਾਅਵਾ

ਅਮਰੀਕਾ ਕੋਲ ਹਥਿਆਰਾਂ ਦਾ ਵੱਡਾ ਜ਼ਖੀਰਾ ਮੌਜੂਦ – ਡੋਨਾਲਡ ਟਰੰਪ ਦਾ ਦਾਅਵਾ

ਨਵੀਂ ਦਿੱਲੀ/ਬਿਊਰੋ ਨਿਊਜ਼  : ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਅਮਰੀਕਾ ਕੋਲ ਵੱਡੀ ਮਾਤਰਾ ਵਿਚ ਹਥਿਆਰ ਮੌਜੂਦ ਹਨ। ਟਰੰਪ ਨੇ ਸੋਸ਼ਲ ਮੀਡੀਆ ਪੋਸਟ ਵਿਚ ਕਿਹਾ ਹੈ ਕਿ ਅਮਰੀਕਾ ਵਲੋਂ ਜ਼ਰੂਰਤ ਦੇ ਮੁਤਾਬਕ ਵੱਡੀ ਮਾਤਰਾ ਵਿਚ ਹਥਿਆਰ ਤਿਆਰ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਦੀ ਸਪਲਾਈ ਵੀ ਲਗਾਤਾਰ ਕੀਤੀ ਜਾ ਰਹੀ ਹੈ। ਟਰੰਪ ਦੇ ਮੁਤਾਬਕ, ਅਮਰੀਕੀ ਰੱਖਿਆ ਕੰਪਨੀਆਂ ਦੇਸ਼ ਦੇ ਇਤਿਹਾਸ ਵਿਚ ਸਭ ਤੋਂ ਜ਼ਿਆਦਾ ਨਵੇਂ ਪਲਾਂਟ ਅਤੇ ਫੈਕਟਰੀਆਂ ਬਣਾ ਰਹੀਆਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਨਾਲ ਅਮਰੀਕਾ ਦੀ ਰੱਖਿਆ ਉਤਪਾਦਨ ਸਮਰੱਥਾ ਹੋਰ ਮਜ਼ਬੂਤ ਹੋਵੇਗੀ। ਡੋਨਾਲਡ ਟਰੰਪ ਨੇ ਇਹ ਵੀ ਕਿਹਾ ਕਿ ਗੁਪਤ ਜਾਣਕਾਰੀ ਲੀਕ ਕਰਨ ਵਾਲਿਆਂ ਖਿਲਾਫ ਸਖਤੀ ਨਾਲ ਨਿਪਟਿਆ ਜਾਵੇਗਾ ਅਤੇ ਉਨ੍ਹਾਂ ਖਿਲਾਫ ਲੰਬੀ ਜੇਲ੍ਹ ਦੀ ਸਜ਼ਾ ਦੀ ਮੰਗ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਅਮਰੀਕਾ ਦੀ ਇਰਾਨ ਨਾਲ ਕਈ ਮਹੀਨਿਆਂ ਤੋਂ ਜੰਗ ਚੱਲ ਰਹੀ ਹੈ ਅਤੇ ਹੁਣ ਇਹ ਦੋਵੇਂ ਦੇਸ਼ ਸਮਝੌਤੇ ਵੱਲ ਵਧ ਰਹੇ ਹਨ।

RELATED ARTICLES
POPULAR POSTS