17.8 C
Toronto
Saturday, September 26, 2026
spot_img
HomeਕੈਨੇਡਾFrontਭਾਰਤ ’ਚ ਕੇਜਰੀਵਾਲ ਦਾ ਸੋਸ਼ਲ ਮੀਡੀਆ ਅਕਾਊਂਟ ਬੰਦ!

ਭਾਰਤ ’ਚ ਕੇਜਰੀਵਾਲ ਦਾ ਸੋਸ਼ਲ ਮੀਡੀਆ ਅਕਾਊਂਟ ਬੰਦ!

ਭਾਰਤ ’ਚ ਕੇਜਰੀਵਾਲ ਦਾ ਸੋਸ਼ਲ ਮੀਡੀਆ ਅਕਾਊਂਟ ਬੰਦ!

ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਭਾਰਤ ਵਿਚ ਉਨ੍ਹਾਂ ਦਾ ਸੋਸ਼ਲ ਮੀਡੀਆ ਅਕਾਊਂਟ ਸੀਮਤ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ‘ਮੇਟਾ’ ਨੂੰ ਇਸ ਪਾਬੰਦੀ ਦਾ ਕਾਰਨ ਪੁੱਛਦਿਆਂ ਸਪੱਸ਼ਟੀਕਰਨ ਮੰਗਿਆ ਹੈ। ਕੇਜਰੀਵਾਲ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੇ ਮੇਟਾ ਦੇ ਭਾਰਤੀ ਦਫਤਰ ਵਿਚ ਪਤਾ ਕੀਤਾ ਤਾਂ ਉਨ੍ਹਾਂ ਨੂੰ ਪਤਾ ਲੱਗਾ ਕਿ ਉਨ੍ਹਾਂ ਦਾ ਅਕਾਊਂਟ ਭਾਰਤ ਵਿਚ ਉਪਲਬਧ ਨਹੀਂ ਹੈ। ਉਨ੍ਹਾਂ ਦਾ ਦਾਅਵਾ ਸੀ ਕਿ ਕੰਪਨੀ ਦੇ ਅਧਿਕਾਰੀਆਂ ਨੇ ਇਸ ਪਾਬੰਦੀ ਦਾ ਕੋਈ ਕਾਰਨ ਨਹੀਂ ਦੱਸਿਆ ਅਤੇ ਨਾ ਹੀ ਇਹ ਸਮਝਾਇਆ ਕਿ ਇਸ ਨੂੰ ਕਿਵੇਂ ਹਟਾਇਆ ਜਾ ਸਕਦਾ ਹੈ। ਇਸਦੇ ਨਾਲ ਹੀ ਉਨ੍ਹਾਂ ਵਲੋਂ ਭੇਜੀਆਂ ਗਈਆਂ ਈਮੇਲਾਂ ਦਾ ਵੀ ਸਿਰਫ ਰੁਟੀਨ ਜਵਾਬ ਹੀ ਮਿਲਿਆ ਹੈ। ਕੇਜਰੀਵਾਲ ਨੇ ਕੰਪਨੀ ਵਲੋਂ ਕੋਈ ਸਪੱਸ਼ਟ ਜਵਾਬ ਨਾ ਮਿਲਣ ’ਤੇ ਨਰਾਜ਼ਗੀ ਜ਼ਾਹਰ ਕਰਦਿਆਂ ਇਸ ਨੂੰ ‘ਕਾਫੀ ਮਾੜੀ ਸੇਵਾ’ ਕਰਾਰ ਦਿੱਤਾ ਹੈ। ਕੇਜਰੀਵਾਲ ਨੇ ਇਹ ਵੀ ਕਿਹਾ ਕਿ, ਪ੍ਰਧਾਨ ਮੰਤਰੀ ਦੇ ਸਾਹਮਣੇ ਏਨਾ ਨਾ ਝੁਕੋ।

RELATED ARTICLES
POPULAR POSTS