23.6 C
Toronto
Friday, August 7, 2026
spot_img
HomeਕੈਨੇਡਾFrontSGPC ਵਲੋਂ ਚਿਤਾਵਨੀ - ਬਿਨਾ ਮਨਜੂਰੀ ਤੋਂ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਕਰਨ...

SGPC ਵਲੋਂ ਚਿਤਾਵਨੀ – ਬਿਨਾ ਮਨਜੂਰੀ ਤੋਂ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਕਰਨ ਵਾਲਿਆਂ ਵਿਰੁੱਧ ਹੋਵੇਗੀ ਕਾਰਵਾਈ

ਅੰਮਿ੍ਰਤਸਰ/ਬਿਊਰੋ ਨਿਊਜ਼ ; ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਜਿਹੜਾ ਵੀ ਚੈਨਲ ਜਾਂ ਸੋਸ਼ਲ ਮੀਡੀਆ ਨੈਟਵਰਕ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਬਿਨਾ ‘ਮਨਜ਼ੂਰੀ’ ਤੋਂ ਕਰੇਗਾ, ਉਸ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਕੋਲ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਕਰਨ ਦਾ ਹੱਕ ਹੈ। ਜੀ.ਟੀ.ਸੀ. ਨੈਟਵਰਕ ਜਾਂ ਹੋਰ ਕੋਈ ਚੈਨਲ, ਜੇਕਰ ਐਸਜੀਪੀਸੀ ਦੇ ਯੂਟਿਊਬ ਚੈਨਲ ਦਾ ਲਿੰਕ ਸ਼ੇਅਰ ਕਰਕੇ ਬਿਨਾ ਇਜਾਜ਼ਤ ਤੋਂ ਇਸ ਨੂੰ ਰਿਲੇਅ ਕਰ ਰਿਹਾ ਹੈ ਤਾਂ ਇਹ ਗੈਰਕਾਨੂੰਨੀ ਅਤੇ ਗੈਰ-ਸੰਵਿਧਾਨਕ ਹੈ। ਸ਼ੋ੍ਰਮਣੀ ਕਮੇਟੀ ਨੇ ਅਜਿਹਾ ਕਰਨ ਵਾਲਿਆਂ ਨੂੰ ਚਿਤਾਵਨੀ ਦਿੱਤੀ ਹੈ। ਹਾਲਾਂਕਿ ਇਸ ਤੋਂ ਪਹਿਲਾਂ ਮੰਨਿਆ ਜਾ ਰਿਹਾ ਸੀ ਕਿ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਣ ਨੂੰ ਲੈ ਕੇ ‘ਮੋਨੋਪੋਲੀ’ ਕਾਇਮ ਕਰਨ ਦੇ ਇਲਜ਼ਾਮਾਂ ਦਾ ਸਾਹਮਣਾ ਕਰ ਰਹੀ ਸ਼ੋ੍ਰਮਣੀ ਕਮੇਟੀ ਆਪਣੇ ਪੁਰਾਣੇ ਰੁਖ ਤੋਂ ਪਿੱਛੇ ਹਟਦੀ ਨਜ਼ਰ ਆ ਰਹੀ ਹੈ। ਸ਼ੋ੍ਰਮਣੀ ਕਮੇਟੀ ਦੀ ਚਿਤਾਵਨੀ ਤੋਂ ਪਹਿਲਾਂ ਇਹ ਕਿਹਾ ਗਿਆ ਸੀ ਕਿ ਦੁਨੀਆ ਭਰ ਵਿਚ ਗੁਰਬਾਣੀ ਦੇ ਪਵਿੱਤਰ ਸ਼ਬਦ ਵੱਖ-ਵੱਖ ਪਲੇਟਫਾਰਮਾਂ ਰਾਹੀਂ ਘਰ-ਘਰ ਪਹੁੰਚ ਰਹੇ ਹਨ।

RELATED ARTICLES
POPULAR POSTS