2.6 C
Toronto
Friday, November 7, 2025
spot_img
Homeਪੰਜਾਬਹਰਜੀਤ ਸੱਜਣ ਦਾ ਭਰਵਾਂ ਸਵਾਗਤ ਕਰਨ ਪੰਜਾਬੀ : ਫੂਲਕਾ

ਹਰਜੀਤ ਸੱਜਣ ਦਾ ਭਰਵਾਂ ਸਵਾਗਤ ਕਰਨ ਪੰਜਾਬੀ : ਫੂਲਕਾ

ਭਲਕੇ 20 ਅਪ੍ਰੈਲ ਨੂੰ ਦਰਬਾਰ ਸਾਹਿਬ ਟੇਕਣਗੇ ਮੱਥਾ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਨੇ ਕੈਨੇਡਾ ਦੇ ਰੱਖਿਆ ਮੰਤਰੀ ਅਤੇ ਪੰਜਾਬ ਦੇ ਜੰਮਪਲ ਹਰਜੀਤ ਸਿੰਘ ਸੱਜਣ ਦੀ ਪੰਜਾਬ ਫੇਰੀ ਦੌਰਾਨ ਉਨ੍ਹਾਂ ਦਾ ਸਵਾਗਤ ਕੀਤਾ। ‘ਆਪ’ ਦੇ ਸੀਨੀਅਰ ਆਗੂ ਐਚ.ਐਸ. ਫੂਲਕਾ ਨੇ ਕਿਹਾ ਕਿ ਹਰਜੀਤ ਸੱਜਣ ਨੇ ਕੈਨੇਡਾ ਸਰਕਾਰ ਵਿਚ ਵੱਡਾ ਅਹੁਦਾ ਹਾਸਿਲ ਕਰਕੇ ਪੰਜਾਬੀਆਂ ਦਾ ਸਿਰ ਉਚਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਮੂਹ ਪੰਜਾਬੀਆਂ ਦਾ ਇਹ ਫਰਜ਼ ਬਣਦਾ ਹੈ ਕਿ ਹਰਜੀਤ ਸੱਜਣ ਦੀ ਪੰਜਾਬ ਯਾਤਰਾ ਦੌਰਾਨ ਉਨ੍ਹਾਂ ਦਾ ਸਵਾਗਤ ਕਰਨ।ઠਫੂਲਕਾ ਨੇ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਕੇਂਦਰੀ ਮੰਤਰੀ ਅਰੁਣ ਜੇਟਲੀ ਨੇ ਕੈਨੇਡਾ ਦੇ ਰੱਖਿਆ ਮੰਤਰੀ ਦੀ ਭਾਰਤ ਫੇਰੀ ਦੌਰਾਨ 1984 ਦੇ ਸਿੱਖ ਕਤਲੇਆਮ ਬਾਰੇ ਕੈਨੇਡਾ ਦੁਆਰਾ ਪਾਸ ਕੀਤੇ ਪ੍ਰਸਤਾਵ ਬਾਰੇ ਇਤਰਾਜ ਕੀਤਾ।
ਜ਼ਿਕਰਯੋਗ ਹੈ ਕਿ ਹਰਜੀਤ ਸਿੰਘ ਸੱਜਣ ਅੱਜ ਅੰਮ੍ਰਿਤਸਰ ਪਹੁੰਚਣਗੇ ਅਤੇ ਭਲਕੇ 20 ਅਪ੍ਰੈਲ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣਗੇ। ਜਿੱਥੇ ਐਸਜੀਪੀਸੀ ਨੇ ਹਰਜੀਤ ਸੱਜਣ ਦਾ ਸਨਮਾਨ ਕਰਨ ਦਾ ਪ੍ਰੋਗਰਾਮ ਉਲੀਕਿਆ ਹੈ।

RELATED ARTICLES
POPULAR POSTS