27 C
Toronto
Tuesday, August 11, 2026
spot_img
Homeਹਫ਼ਤਾਵਾਰੀ ਫੇਰੀਪੰਜਾਬ ਮੰਤਰੀ ਮੰਡਲ ਵਲੋਂ ਤਿੰਨ ਡਿਜੀਟਲ ਯੂਨੀਵਰਸਿਟੀਆਂ ਸਥਾਪਤ ਕਰਨ ਨੂੰ ਮਨਜੂਰੀ

ਪੰਜਾਬ ਮੰਤਰੀ ਮੰਡਲ ਵਲੋਂ ਤਿੰਨ ਡਿਜੀਟਲ ਯੂਨੀਵਰਸਿਟੀਆਂ ਸਥਾਪਤ ਕਰਨ ਨੂੰ ਮਨਜੂਰੀ

ਪੰਜਾਬ ਮੰਤਰੀ ਮੰਡਲ ਵਲੋਂ ਤਿੰਨ ਡਿਜੀਟਲ ਯੂਨੀਵਰਸਿਟੀਆਂ ਸਥਾਪਤ ਕਰਨ ਨੂੰ ਮਨਜੂਰੀਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੰਡੀਗੜ੍ਹ ‘ਚ ਹੋਈ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿਚ ਤਿੰਨ ਨਵੀਆਂ ਡਿਜੀਟਲ ਯੂਨੀਵਰਸਿਟੀਆਂ ਸਥਾਪਤ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸ ਦੌਰਾਨ ਕਲਾਊਡ ਯੂਨੀਵਰਸਿਟੀ ਹੁਸ਼ਿਆਰਪੁਰ, ਬਲਰਾਜ ਸਿੰਗਲਾ ਐਜੂਕੇਸ਼ਨ ਸੁਸਾਇਟੀ ਪਿੰਡ ਫਤਹਿਪੁਰ ਜ਼ਿਲ੍ਹਾ ਪਟਿਆਲਾ ਅਤੇ ਫਿਜ਼ਿਕਸਵਾਲਾ ਡਿਜੀਟਲ ਯੂਨੀਵਰਸਿਟੀ ਪਿੰਡ ਨੰਦਪੁਰ ਕੇਸ਼ੂ ਜ਼ਿਲ੍ਹਾ ਪਟਿਆਲਾ ਵਿਖੇ ਸਥਾਪਿਤ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਕੀਤਾ ਹੈ। ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਆਊਟਸੋਰਸ ਕਾਮਿਆਂ ਨੂੰ ਠੇਕੇ ‘ਤੇ ਲਿਆਉਣ ਲਈ ਬਿੱਲ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸਦੇ ਨਾਲ ਹੀ ਮੰਤਰੀ ਮੰਡਲ ਨੇ ਦਰੱਖਤਾਂ ਦੀ ਸੁਰੱਖਿਆ ਲਈ ਵੀ ਬਿੱਲ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਬਿੱਲ ਦੇ ਕਾਨੂੰਨੀ ਰੂਪ ਧਾਰਨ ਕਰਨ ਤੋਂ ਬਾਅਦ ਸੂਬੇ ਵਿਚ ਇਕ ਦਰੱਖਤ ਕੱਟਣ ਦੇ ਬਦਲੇ 10 ਦਰੱਖਤ ਲਗਾਉਣੇ ਪੈਣਗੇ ਅਤੇ ਨਿਯਮਾਂ ਦੀ ਉਲੰਘਣਾ ਕਰਨ ‘ਤੇ ਜੁਰਮਾਨਾ ਵੀ ਲਗਾਇਆ ਜਾਵੇਗਾ। ਕੈਬਨਿਟ ਮੰਤਰੀ ਚੀਮਾ ਨੇ ਕਿਹਾ ਕਿ ਪੰਜਾਬ ਮੰਤਰੀ ਮੰਡਲ ਵਲੋਂ ਸੂਬੇ ਦੇ ਪ੍ਰਾਈਵੇਟ ਸਕੂਲਾਂ ਵਲੋਂ ਸਲਾਨਾ ਫੀਸ ਵਿਚ ਵੱਧ ਤੋਂ ਵੱਧ 5 ਫੀਸਦੀ ਤੱਕ ਦਾ ਵਾਧਾ ਕਰਨ ਲਈ ਵੀ ਬਿੱਲ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ।
– ਪਰਵਾਸੀ ਨਿਊਜ਼
ਪੱਤਰਕਾਰ ਤਰੁਣ ਤੇਜਪਾਲ ਨੂੰ ਰੇਪ ਮਾਮਲੇ ‘ਚ 10 ਸਾਲ ਦੀ ਸਜ਼ਾ
ਬੰਬੇ ਹਾਈਕੋਰਟ ਦੀ ਗੋਆ ਬੈਂਚ ਨੇ ਵੀਰਵਾਰ ਨੂੰ ‘ਤਹਿਲਕਾ’ ਮੈਗਜ਼ੀਨ ਦੇ ਸਾਬਕਾ ਐਡੀਟਰ-ਇਨ-ਚੀਫ ਤਰੁਣ ਤੇਜਪਾਲ ਨੂੰ ਰੇਪ ਕੇਸ ਵਿਚ ਦੋਸ਼ੀ ਕਰਾਰ ਦਿੱਤਾ ਹੈ। ਇਸ ਰੇਪ ਮਾਮਲੇ ਵਿਚ ਤਰੁਣ ਤੇਜਪਾਲ ਨੂੰ 10 ਸਾਲ ਜੇਲ੍ਹ ਦੀ ਸਜ਼ਾ ਸੁਣਾਈ ਗਈ ਹੈ ਅਤੇ ਅਦਾਲਤ ਨੇ ਕਿਹਾ ਕਿ ਉਹ 2 ਹਫਤਿਆਂ ਵਿਚ ਸਰੈਂਡਰ ਕਰੇ। ਇਸ ਤੋਂ ਪਹਿਲਾਂ ਮਈ 2021 ਵਿਚ ਗੋਆ ਦੀ ਟਰਾਇਲ ਅਦਾਲਤ ਵਲੋਂ ਸਬੂਤਾਂ ਦੀ ਘਾਟ ਕਾਰਨ ਤੇਜਪਾਲ ਨੂੰ ਬਰੀ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਇਹ ਮਾਮਲਾ ਹਾਈਕੋਰਟ ਵਿਚ ਪਹੁੰਚ ਗਿਆ ਸੀ। ਜ਼ਿਕਰਯੋਗ ਹੈ ਕਿ ਇਹ ਮਾਮਲਾ ਨਵੰਬਰ 2013 ਦਾ ਹੈ। ਉਸ ਸਮੇਂ ‘ਤਹਿਲਕਾ’ ਦੀ ਮਹਿਲਾ ਪੱਤਰਕਾਰ ਨੇ ਇਲਜ਼ਾਮ ਲਗਾਇਆ ਸੀ ਕਿ ਗੋਆ ਵਿਚ ਆਯੋਜਿਤ ਥਿੰਕ ਫੈਸਟ ਦੇ ਦੌਰਾਨ 7 ਅਤੇ 8 ਨਵੰਬਰ ਦੀ ਰਾਤ ਸਮੇਂ ਹੋਟਲ ਦੀ ਲਿਫਟ ਵਿਚ ਤਰੁਣ ਤੇਜਪਾਲ ਨੇ ਉਨ੍ਹਾਂ ਨਾਲ ਬਦਸਲੂਕੀ ਕੀਤੀ ਸੀ। ਹਾਈਕੋਰਟ ਦੇ ਫੈਸਲੇ ‘ਤੇ ਤੇਜਪਾਲ ਨੇ ਕਿਹਾ ਕਿ ਮੈਂ ਇਸ ਫੈਸਲੇ ਤੋਂ ਬਹੁਤ ਨਿਰਾਸ਼ ਹਾਂ ਅਤੇ ਅਸੀਂ ਹੁਣ ਸੁਪਰੀਮ ਕੋਰਟ ਜਾਵਾਂਗੇ। ਤੇਜਪਾਲ ਨੇ ਕਿਹਾ ਕਿ ਕੁਝ ਲੋਕ ‘ਤਹਿਲਕਾ’ ਅਤੇ ‘ਸਿਆਸੀ’ ਬਦਲੇ ਦੀ ਭਾਵਨਾ ਨਾਲ ਪਿਛਲੇ ਕਈ ਸਾਲਾਂ ਤੋਂ ਮੇਰੇ ਪਿੱਛੇ ਪਏ ਹੋਏ ਹਨ।
– ਪਰਵਾਸੀ ਨਿਊਜ਼

 

RELATED ARTICLES
POPULAR POSTS