ਕਿਹਾ, ਅਸੀਂ ਇਕ ਸਾਲ ‘ਚ ਦਿੱਲੀ ਨੂੰ ਚਮਕਾ ਦਿਆਂਗੇ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਵਿਚ ਨਗਰ ਨਿਗਮ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰ ਦਿੱਤਾ ਹੈ। ਪਾਰਟੀ ਨੇ ਚੋਣ ਮਨੋਰਥ ਪੱਤਰ ਦਾ ਨਾਮ ‘ਅਬ ਹਮ ਕਰੇਂਗੇ ਦਿੱਲੀ ਸਵੱਛ’ ਰੱਖਿਆ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰੈੱਸ ਕਾਨਫਰੰਸ ਦੌਰਾਨ ‘ਆਪ’ ਦਾ ਚੋਣ ਮਨੋਰਥ ਪੱਤਰ ਜਾਰੀ ਕਰਦਿਆਂ ਕਿਹਾ ਕਿ ਅਸੀਂ ਇੱਕ ਸਾਲ ਵਿੱਚ ਦਿੱਲੀ ਨੂੰ ਚਮਕਾ ਦਿਆਂਗੇ।
ਚੋਣ ਮਨੋਰਥ ਪੱਤਰ ਮੁਤਾਬਕ ਸਫਾਈ ਮੁਹਿੰਮ ਤਹਿਤ ਸਫਾਈ ਕਰਮਚਾਰੀਆਂ ਦੀ ਗਿਣਤੀ ਵਧਾਈ ਜਾਵੇਗੀ, 3 ਸਾਲ ਵਿੱਚ ਦਿੱਲੀ ਵਿੱਚੋਂ ਡੇਂਗੂ ਤੇ ਚਿਕਨਗੁਨੀਆ ਵਰਗੀਆਂ ਬਿਮਾਰੀਆਂ ਖਤਮ ਕੀਤੀਆਂ ਜਾਣਗੀਆਂ।