21.7 C
Toronto
Saturday, August 8, 2026
spot_img
Homeਪੰਜਾਬਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਹਾਈਕੋਰਟ ਦਾ ਝਟਕਾ

ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਹਾਈਕੋਰਟ ਦਾ ਝਟਕਾ

ਪ੍ਰਾਈਵੇਟ ਸਕੂਲਾਂ ਕੋਲੋਂ 3 ਸਾਲ ਦੀ ਫੀਸ ਰਿਕਵਰੀ ‘ਤੇ ਲਗਾਈ ਰੋਕ
ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ ਹੈ।
ਧਿਆਨ ਰਹੇ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਪ੍ਰਾਈਵੇਟ ਸਕੂਲਾਂ ਵਲੋਂ 5 ਫੀਸਦੀ ਤੋਂ ਜ਼ਿਆਦਾ ਵਧਾਈ ਗਈ ਫੀਸ ਨੂੰ ਵਿਦਿਆਰਥੀਆਂ ਦੇ ਮਾਪਿਆਂ ਨੂੰ ਵਾਪਸ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਇਸ ਨੋਟੀਫਿਕੇਸ਼ਨ ‘ਤੇ ਰੋਕ ਲਗਾਉਣ ਦਾ ਦਾਅਵਾ ਪ੍ਰਾਈਵੇਟ ਸਕੂਲਾਂ ਦੇ ਮਾਲਕ ਕਰ ਰਹੇ ਹਨ।
ਸਰਕਾਰ ਨੇ ਹਾਲ ਹੀ ਵਿਚ ਇਕ ਆਰਡੀਨੈਂਸ ਜਾਰੀ ਕੀਤਾ ਸੀ। ਇਸਦੇ ਤਹਿਤ ਪ੍ਰਾਈਵੇਟ ਸਕੂਲਾਂ ‘ਤੇ ਸ਼ਿਕੰਜਾ ਕਸਣ ਦੀ ਗੱਲ ਕਹੀ ਗਈ ਸੀ। ਸਰਕਾਰ ਨੇ ਸਪੱਸ਼ਟ ਕਰ ਦਿੱਤਾ ਸੀ ਕਿ ਜੇਕਰ ਕਿਸੇ ਵੀ ਵਿਦਿਅਕ ਸੰਸਥਾ ਨੇ ਪਿਛਲੇ 3 ਸਾਲਾਂ ਵਿਚ 5 ਫੀਸਦੀ ਤੋਂ ਜ਼ਿਆਦਾ ਫੀਸ ਵਧਾਈ ਹੈ ਤਾਂ ਉਨ੍ਹਾਂ ਨੂੰ ਇਹ ਫੀਸ ਵਾਪਸ ਕਰਨੀ ਪਵੇਗੀ। ਇਸਦੇ ਚੱਲਦਿਆਂ ਪੰਜਾਬ ਸਰਕਾਰ ਦੇ ਫੈਸਲੇ ਦੇ ਖਿਲਾਫ ਪ੍ਰਾਈਵੇਟ ਸਕੂਲਾਂ ਦੇ ਮਾਲਕਾਂ ਨੇ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਇਸਦੇ ਚੱਲਦਿਆਂ ਅਦਾਲਤ ਨੇ ਪੰਜਾਬ ਸਰਕਾਰ ਦੇ ਫੈਸਲੇ ‘ਤੇ ਫਿਲਹਾਲ ਰੋਕ ਲਗਾ ਦਿੱਤੀ ਹੈ। – ਪਰਵਾਸੀ ਨਿਊਜ਼

 

RELATED ARTICLES
POPULAR POSTS