24.7 C
Toronto
Wednesday, August 12, 2026
spot_img
HomeਕੈਨੇਡਾFrontਥਾਈਲੈਂਡ ’ਚ 9ਵੀਂ ਜਮਾਤ ਦੇ ਵਿਦਿਆਰਥੀ ਨੇ ਸਕੂਲ ’ਚ ਕਰ ਦਿੱਤੀ ਫਾਇਰਿੰਗ

ਥਾਈਲੈਂਡ ’ਚ 9ਵੀਂ ਜਮਾਤ ਦੇ ਵਿਦਿਆਰਥੀ ਨੇ ਸਕੂਲ ’ਚ ਕਰ ਦਿੱਤੀ ਫਾਇਰਿੰਗ

ਥਾਈਲੈਂਡ ’ਚ 9ਵੀਂ ਜਮਾਤ ਦੇ ਵਿਦਿਆਰਥੀ ਨੇ ਸਕੂਲ ’ਚ ਕਰ ਦਿੱਤੀ ਫਾਇਰਿੰਗ
ਫਾਇਰਿੰਗ ਦੌਰਾਨ 3 ਅਧਿਆਪਕ ਅਤੇ 3 ਵਿਦਿਆਰਥੀਆਂ ਦੀ ਗਈ ਜਾਨ
ਨਵੀਂ ਦਿੱਲੀ/ਬਿਊਰੋ ਨਿਊਜ਼
ਥਾਈਲੈਂਡ ਦੀ ਰਾਜਧਾਨੀ ਬੈਂਕਾਕ ਦੇ ਨੇੜੇ ਇਕ 9ਵੀਂ ਜਮਾਤ ਦੇ ਵਿਦਿਆਰਥੀ ਨੇ ਆਪਣੇ ਦਾਦਾ-ਦਾਦੀ ਦੀ ਹੱਤਿਆ ਕਰ ਦਿੱਤੀ। ਇਸ ਤੋਂ ਬਾਅਦ ਉਹ ਵਿਦਿਆਰਥੀ ਸਕੂਲ ਪਹੁੰਚ ਗਿਆ ਅਤੇ ਉਸਨੇ ਸਕੂਲ ਵਿਚ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ ਵਿਚ 3 ਅਧਿਆਪਕ ਅਤੇ 3 ਵਿਦਿਆਰਥੀਆਂ ਦੀ ਜਾਨ ਚਲੀ ਗਈ, ਜਦੋਂ ਕਿ 15 ਵਿਅਕਤੀ ਜ਼ਖ਼ਮੀ ਦੱਸੇ ਜਾ ਰਹੇ ਹਨ। ਪੁਲਿਸ ਦੇ ਮੁਤਾਬਕ ਇਹ ਘਟਨਾ ਨੋਂਥਾਬੁਰੀ ਸੂਬੇ ਦੇ ਡੇਬਸਿਰਿਨ ਸਕੂਲ ਦੀ ਹੈ। ਜਾਂਚ ਦੌਰਾਨ ਪਤਾ ਲੱਗਿਆ ਹੈ ਕਿ ਸਕੂਲ ਜਾਣ ਤੋਂ ਪਹਿਲਾਂ ਇਸ ਵਿਦਿਆਰਥੀ ਨੇ ਆਪਣੇ ਘਰ ਵਿਚ ਦਾਦਾ-ਦਾਦੀ ਦੀ ਹੱਤਿਆ ਦਿੱਤੀ ਸੀ। ਪੁਲਿਸ ਦਾ ਕਹਿਣਾ ਹੈ ਕਿ ਫਾਇਰਿੰਗ ਵਿਚ ਇਸਤੇਮਾਲ ਕੀਤੀ ਗਈ 9 ਐਮ.ਐਮ. ਦੀ ਪਿਸਤੌਲ ਇਸ ਵਿਦਿਆਰਥੀ ਦੇ ਦਾਦਾ ਦੀ ਸੀ, ਜੋ ਪੇਸ਼ੇ ਵਜੋਂ ਅਧਿਆਪਕ ਸਨ। ਹਮਲੇ ਤੋਂ ਬਾਅਦ ਆਰੋਪੀ ਵਿਦਿਆਰਥੀ ਵੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਇਸਦੇ ਚੱਲਦਿਆਂ ਥਾਈਲੈਂਡ ਦੇ ਪ੍ਰਧਾਨ ਮੰਤਰੀ ਨੇ ਇਸ ਘਟਨਾ ’ਤੇ ਦੁੱਖ ਪ੍ਰਗਟਾਇਆ ਹੈ ਅਤੇ ਜ਼ਖ਼ਮੀ ਵਿਅਕਤੀਆਂ ਦੇ ਇਲਾਜ ਅਤੇ ਪੀੜਤ ਪਰਿਵਾਰਾਂ ਦੀ ਹਰ ਸੰਭਵ ਮੱਦਦ ਕਰਨ ਦੇ ਨਿਰਦੇਸ਼ ਦਿੱਤੇ ਹਨ।

RELATED ARTICLES
POPULAR POSTS