ਖਾਲਸਾ ਯੂਨੀਵਰਸਿਟੀ ਐਕਟ ਕੀਤਾ ਰੱਦ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਜੀਠੀਆ ਪਰਿਵਾਰ ਨੂੰ ਵੱਡਾ ਝਟਕਾ ਦਿੱਤਾ ਹੈ। ਕੈਪਟਨ ਨੇ ਮਜੀਠੀਆ ਪਰਿਵਾਰ ਦਾ ਡਰੀਮ ਪ੍ਰਾਜੈਕਟ ਖਾਲਸਾ ਯੂਨੀਵਰਸਿਟੀ ਬਣਨ ਦਾ ਰਾਹ ਰੋਕ ਦਿੱਤਾ ਹੈ। ਇਸ ਲਈ ਪੰਜਾਬ ਸਰਕਾਰ ਨੇ ਖਾਲਸਾ ਯੂਨੀਵਰਸਿਟੀ ਐਕਟ-2016 ਰੱਦ ਕਰਨ ਦਾ ਫੈਸਲਾ ਲਿਆ ਹੈ।
ਕੈਬਨਿਟ ਮੀਟਿੰਗ ਵਿੱਚ 125 ਸਾਲ ਪੁਰਾਣੇ ਇਤਿਹਾਸਕ ਖਾਲਸਾ ਕਾਲਜ ਅੰਮ੍ਰਿਤਸਰ ਦਾ ਨਿੱਜੀਕਰਨ ਹੋ ਜਾਣ ‘ਤੇ ਇਸ ਦੇ ਵਿਰਾਸਤੀ ਰੁਤਬੇ ਦੇ ਖੁਸ ਜਾਣ ਤੋਂ ਬਚਾਉਣ ਲਈ ਖਾਲਸਾ ਯੂਨੀਵਰਸਿਟੀ ਐਕਟ-2016 ਰੱਦ ਕਰਨ ਦਾ ਫੈਸਲਾ ਕੀਤਾ ਗਿਆ। ਇਹ ਫੈਸਲਾ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।
Check Also
ਆਮ ਆਦਮੀ ਪਾਰਟੀ ਦਾ ਵਿਧਾਇਕ ਰਮਨ ਅਰੋੜਾ ਭਿ੍ਰਸ਼ਟਾਚਾਰ ਦੇ ਮਾਮਲੇ ਵਿੱਚ ਗਿ੍ਰਫਤਾਰ
ਝੂਠੇ ਨੋਟਿਸ ਭੇਜ ਕੇ ਲੋਕਾਂ ਕੋਲੋਂ ਪੈਸੇ ਵਸੂਲਣ ਦੇ ਲੱਗੇ ਆਰੋਪ ਜਲੰਧਰ/ਬਿਊਰੋ ਨਿਊਜ਼ ਪੰਜਾਬ …