
ਪੰਜਾਬ ਚੋਣਾਂ ਤੋਂ ਪਹਿਲਾਂ ਅਕਾਲੀ ਦਲ-ਭਾਜਪਾ ਗਠਜੋੜ ਦੀ ਚਰਚਾ
ਚੰਡੀਗੜ੍ਹ/ਬਿਊਰੋ ਨਿਊਜ਼
ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਹੈ। ਸੁਖਬੀਰ ਸਿੰਘ ਬਾਦਲ ਅੱਜ ਸ਼ੁੱਕਰਵਾਰ ਸਵੇਰੇ ਦਿੱਲੀ ਪਹੁੰਚੇ ਅਤੇ ਉਨ੍ਹਾਂ ਨੇ ਪਾਰਲੀਆਮੈਂਟ ਹਾਊੁਸ ਦੇ ਅੰਦਰ ਪੀਐਮ ਨਾਲ ਮੁਲਾਕਾਤ ਕੀਤੀ ਹੈ। ਦੋਵੇਂ ਆਗੂਆਂ ਦੀ ਇਸ ਮੁਲਾਕਾਤ ਤੋਂ ਬਾਅਦ ਪੰਜਾਬ ਦੀ ਰਾਜਨੀਤੀ ਗਰਮਾ ਗਈ ਹੈ। ਪੰਜਾਬ ਵਿਧਾਨ ਸਭਾ ਚੋਣਾਂ ਵਿਚ ਕਰੀਬ 4 ਮਹੀਨੇ ਦਾ ਸਮਾਂ ਰਹਿ ਗਿਆ ਹੈ। ਅਜਿਹੇ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਚਾਲੇ ਹੋਈ ਮੁਲਾਕਾਤ ਨੂੰ ਸਿਆਸੀ ਤੌਰ ’ਤੇ ਅਹਿਮ ਮੰਨਿਆ ਜਾ ਰਿਹਾ ਹੈ। ਸਿਆਸੀ ਹਲਕਿਆਂ ਵਿਚ ਇਹ ਚਰਚਾ ਚੱਲ ਪਈ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਚੋਣ ਗਠਜੋੜ ਹੋ ਸਕਦਾ ਹੈ। ਜ਼ਿਕਰਯੋਗ ਹੈ ਕਿ ਪਹਿਲਾਂ ਵੀ ਇਹ ਦੋਵੇਂ ਪਾਰਟੀਆਂ ਮਿਲ ਕੇ ਚੋਣਾਂ ਲੜਦੀਆਂ ਰਹੀਆਂ ਹਨ ਅਤੇ ਕਿਸਾਨ ਅੰਦੋਲਨ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਨੇ ਭਾਜਪਾ ਨਾਲੋਂ ਨਾਤਾ ਤੋੜ ਲਿਆ ਸੀ।

