28.2 C
Toronto
Monday, August 10, 2026
spot_img
HomeਕੈਨੇਡਾFrontਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ 10 ਅਕਤੂਬਰ ਨੂੰ ਹੋਵੇਗੀ ਸੰਪੰਨ

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ 10 ਅਕਤੂਬਰ ਨੂੰ ਹੋਵੇਗੀ ਸੰਪੰਨ

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ 10 ਅਕਤੂਬਰ ਨੂੰ ਹੋਵੇਗੀ ਸੰਪੰਨ
ਨਰਿੰਦਰਜੀਤ ਸਿੰਘ ਬਿੰਦਰਾ ਨੇ ਸਾਂਝੀ ਕੀਤੀ ਜਾਣਕਾਰੀ
ਅੰਮਿ੍ਰਤਸਰ/ਬਿਊਰੋ ਨਿਊਜ਼
ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਅਧਿਕਾਰਤ ਜਾਣਕਾਰੀ ਸਾਂਝੇ ਕਰਦੇ ਹੋਏ ਦੱਸਿਆ ਕਿ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ 10 ਅਕਤੂਬਰ ਨੂੰ ਰਸਮੀ ਤੌਰ ’ਤੇ ਸੰਪੰਨ ਹੋ ਜਾਵੇਗੀ। ਇਸ ਸਾਲ ਦੀ ਯਾਤਰਾ ਲਈ ਲੰਘੀ 23 ਮਈ ਨੂੰ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੋਲ੍ਹੇ ਗਏ ਸਨ। ਕਿਵਾੜ ਖੁੱਲ੍ਹਣ ਤੋਂ ਬਾਅਦ ਭਾਰਤ ਅਤੇ ਵਿਦੇਸ਼ਾਂ ਤੋਂ 2 ਲੱਖ 38 ਹਜ਼ਾਰ ਤੋਂ ਵੱਧ ਸ਼ਰਧਾਲੂ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਕਰ ਚੱਕੇ ਹਨ। ਉਨ੍ਹਾਂ ਦੱਸਿਆ ਕਿ ਇਸ ਵਾਰ ਵੀ ਸ਼ਰਧਾਲੂਆਂ ਦਾ ਉਤਸ਼ਾਹ ਪੂਰੀ ਯਾਤਰਾ ਦੌਰਾਨ ਦੇਖਣਯੋਗ ਰਿਹਾ। ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਉੱਤਰਾਖੰਡ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ, ਸੁਰੱਖਿਆ ਬਲਾਂ, ਫੌਜ, ਵਲੰਟੀਅਰਾਂ ਅਤੇ ਸਮੁੱਚੀ ਸੰਗਤ ਦਾ ਯਾਤਰਾ ਦੌਰਾਨ ਸਹਿਯੋਗ ਲਈ ਦਿਲੋਂ ਧੰਨਵਾਦ ਕੀਤਾ ਹੈ। ਉਨ੍ਹਾਂ ਸੰਗਤ ਨੂੰ ਬੇਨਤੀ ਕੀਤੀ ਕਿ ਉਹ 10 ਅਕਤੂਬਰ ਤੋਂ ਪਹਿਲਾਂ ਆਪਣੀ ਯਾਤਰਾ ਪੂਰੀ ਕਰ ਲੈਣ।

RELATED ARTICLES
POPULAR POSTS