ਡੇਰਾ ਮੁਖੀ ਨੂੰ ਮੁਆਫੀ ਦਿਵਾਉਣ ਲਈ ਸੁਖਬੀਰ ਬਾਦਲ ਨੇ ਬਣਾਇਆ ਸੀ ਦਬਾਅ
ਅੰਮ੍ਰਿਤਸਰ/ਬਿਊਰੋ ਨਿਊਜ਼
ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਗੁਰਮੁਖ ਸਿੰਘ ਨੇ ਕਿਹਾ ਕਿ ਡੇਰਾ ਸਿਰਸਾ ਮੁਖੀ ਨੂੰ ਮੁਆਫੀ ਦਿਵਾਉਣ ਦੇ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਜਥੇਦਾਰਾਂ ‘ਤੇ ਦਬਾਅ ਬਣਾਇਆ ਗਿਆ ਸੀ। ਗਿਆਨੀ ਗੁਰਮੁਖ ਸਿੰਘ ਨੇ ਕਿਹਾ ਕਿ ਉਨ੍ਹਾਂ ਸਮੇਤ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਮੱਲ ਸਿੰਘ ਨੂੰ ਚੰਡੀਗੜ੍ਹ ਵਿਖੇ ਸੁਖਬੀਰ ਬਾਦਲ ਦੀ ਕੋਠੀ ਵਿੱਚ ਬੁਲਾ ਕੇ ਬੈਠਕ ਕੀਤੀ ਗਈ ਸੀ। ਇਸ ਦੌਰਾਨ ਡੇਰਾ ਮੁਖੀ ਵੱਲੋਂ ਹਿੰਦੀ ਭਾਸ਼ਾ ਵਿੱਚ ਭੇਜੀ ਗਈ ਚਿੱਠੀ ‘ਤੇ ਤੁਰੰਤ ਕਾਰਵਾਈ ਕਰਨ ਦਾ ਦਬਾਅ ਬਣਾਇਆ ਗਿਆ ਸੀ।
ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਉਸ ਵੇਲੇ ਵੀ ਇਸ ਮਾਮਲੇ ‘ਤੇ ਇਤਰਾਜ਼ ਕੀਤਾ ਸੀ। ਗਿਆਨੀ ਗੁਰਮੁਖ ਸਿੰਘ ਕਿਹਾ ਕਿ ਉਹ ਬੰਦ ਕਮਰਾ ਬੈਠਕਾਂ ਵਿੱਚ ਕਦੇ ਵੀ ਸ਼ਾਮਲ ਨਹੀਂ ਹੋਣਗੇ।
Check Also
ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ 6 ਦਸੰਬਰ ਨੂੰ ਦਿੱਲੀ ਕੂਚ ਕਰਨਗੀਆਂ
ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ ਸ਼ੰਭੂ ਬਾਰਡਰ ਤੋਂ …