28.2 C
Toronto
Monday, August 10, 2026
spot_img
HomeਕੈਨੇਡਾFrontਸੁਖਬੀਰ ਸਿੰਘ ਬਾਦਲ ਦੀ ਪੀਐੱਮ ਮੋਦੀ ਨਾਲ ਮੁਲਾਕਾਤ ਨੇ ਸਿਆਸੀ ਹਲਕਿਆਂ ’ਚ...

ਸੁਖਬੀਰ ਸਿੰਘ ਬਾਦਲ ਦੀ ਪੀਐੱਮ ਮੋਦੀ ਨਾਲ ਮੁਲਾਕਾਤ ਨੇ ਸਿਆਸੀ ਹਲਕਿਆਂ ’ਚ ਵਧਾਈ ਗਰਮੀ

ਸੁਖਬੀਰ ਸਿੰਘ ਬਾਦਲ ਦੀ ਪੀਐੱਮ ਮੋਦੀ ਨਾਲ ਮੁਲਾਕਾਤ ਨੇ ਸਿਆਸੀ ਹਲਕਿਆਂ ’ਚ ਵਧਾਈ ਗਰਮੀ
ਅਮਨ ਅਰੋੜਾ ਨੇ ਕਿਹਾ :  ਇਕੱਠੇ ਆਉਣ ਜਾਂ ਅੱਡ ਰਹਿਣ, ਹਾਸ਼ੀਏ ’ਤੇ ਹੀ ਰਹਿਣਗੇ
ਚੰਡੀਗੜ੍ਹ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਪਿਛਲੇ ਦਿਨੀਂ ਹੋਈ ਮੁਲਾਕਾਤ ਨੂੰ ਲੈ ਕੇ ਪੰਜਾਬ ਦੀ ਸਿਆਸਤ ਵਿੱਚ ਚਰਚਾਵਾਂ ਤੇਜ਼ ਹੋ ਗਈਆਂ ਹਨ। ਇਸ ਮੁਲਾਕਾਤ ’ਤੇ ਪ੍ਰਤੀਕਿਰਿਆ ਦਿੰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਾਂਗਰਸ ਅਤੇ ਅਕਾਲੀ ਦਲ ’ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਕਾਂਗਰਸ ਦਾ ਰਵੱਈਆ ਹਮੇਸ਼ਾ ਗੈਰ-ਜ਼ਿੰਮੇਵਾਰਾਨਾ ਰਿਹਾ ਹੈ। ਹੁਣ ਦੇਖਣਾ ਹੋਵੇਗਾ ਕਿ ਕਾਂਗਰਸ ਕਿਸ ਤਰ੍ਹਾਂ ਦੀ ਰਾਜਨੀਤੀ ਸਾਹਮਣੇ ਲਿਆਉਂਦੀ ਹੈ। ਅਮਨ ਅਰੋੜਾ ਨੇ ਕਿਹਾ ਕਿ ਸਿਆਸੀ ਪਾਰਟੀਆਂ ਚਾਹੇ ਜਿੰਨੀਆਂ ਮਰਜ਼ੀ ਬੈਠਕਾਂ ਕਰ ਲੈਣ, ਪੰਜਾਬ ਦੀ ਜਨਤਾ ਸਾਹਮਣੇ ਉਨ੍ਹਾਂ ਦਾ ਚਿਹਰਾ ਬੇਨਕਾਬ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਚੋਣਾਂ ਲੜਨ ਲਈ ਇਕੱਠੇ ਆਉਣ ਜਾਂ ਵੱਖ-ਵੱਖ ਰਹਿਣ, ਪਰ ਦੋਵੇਂ ਹੀ ਹਾਸ਼ੀਏ ’ਤੇ ਰਹਿਣਗੇ। ਉਨ੍ਹਾਂ ਤਨਜ਼ ਕੱਸਦਿਆਂ ਕਿਹਾ ਕਿ ਸਿਫ਼ਰ ਪਲੱਸ ਸਿਫਰ ਬਰਾਬਰ ਸਿਫਰ ਹੀ ਹੁੰਦਾ ਹੈ ਅਤੇ ਸਿਫਰ ਹੀ ਰਹੇਗਾ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦਾਅਵਾ ਕੀਤਾ ਕਿ ਪੰਜਾਬ ਦੀ ਜਨਤਾ ਇੱਕ ਵਾਰ ਫਿਰ ਆਮ ਆਦਮੀ ਪਾਰਟੀ ਨੂੰ ਸੱਤਾ ਵਿੱਚ ਲਿਆਵੇਗੀ। ਉਧਰ ਦੂਜੇ ਪਾਸੇ, ਅਕਾਲੀ ਦਲ-ਭਾਜਪਾ ਗਠਜੋੜ ਨੂੰ ਲੈ ਕੇ ਵਿਧਾਇਕਾ ਗਨੀਵ ਕੌਰ ਨੇ ਕਿਹਾ ਕਿ ਪਾਰਟੀ ਜੋ ਵੀ ਫੈਸਲਾ ਲਵੇਗੀ, ਉਹ ਭਲੇ ਲਈ ਹੀ ਹੋਵੇਗਾ।

RELATED ARTICLES
POPULAR POSTS