21.4 C
Toronto
Wednesday, October 7, 2026
spot_img
HomeਕੈਨੇਡਾFrontਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਸੁਰੱਖਿਆ ਤਿਆਰੀਆਂ...

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਸੁਰੱਖਿਆ ਤਿਆਰੀਆਂ ਦਾ ਲਿਆ ਜਾਇਜ਼ਾ

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਸੁਰੱਖਿਆ ਤਿਆਰੀਆਂ ਦਾ ਲਿਆ ਜਾਇਜ਼ਾ
ਅੰਮਿ੍ਰਤਸਰ/ਬਿਊਰੋ ਨਿਊਜ਼
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਅੱਜ ਸਰਹੱਦੀ ਜ਼ਿਲ੍ਹਿਆਂ ’ਤੇ ਵਿਸ਼ੇਸ਼ ਧਿਆਨ ਦਿੰਦੇ ਹੋਏ, ਕਮਿਸ਼ਨਰੇਟ ਅੰਮਿ੍ਰਤਸਰ ਅਤੇ ਬਾਰਡਰ ਰੇਂਜ ਦੀਆਂ ਸੁਰੱਖਿਆ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਦੌਰਾਨ ਸੰਵੇਦਨਸ਼ੀਲ ਸਰਹੱਦੀ ਖੇਤਰਾਂ, ਲੋਕਾਂ ਦੇ ਇਕੱਠ ਵਾਲੀਆਂ ਥਾਵਾਂ, ਸ਼ਹਿਰੀ ਖੇਤਰਾਂ ਅਤੇ ਅਹਿਮ ਟਿਕਾਣਿਆਂ ’ਤੇ ਸੁਰੱਖਿਆ ਪ੍ਰਬੰਧਾਂ ਦੀ ਵਿਸਥਾਰ ਪੂਰਵਕ ਸਮੀਖਿਆ ਕੀਤੀ ਗਈ ਹੈ। ਡੀਜੀਪੀ ਯਾਦਵ ਨੇ ਦੱਸਿਆ ਕਿ ਸਾਰੀਆਂ ਇਕਾਈਆਂ ਨੂੰ ਸਖਤ ਚੌਕਸੀ ਵਰਤਣ ਅਤੇ ਤਾਲਮੇਲ ਵਾਲੀ ਕਾਰਵਾਈ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਆਜ਼ਾਦੀ ਦਿਵਸ ਨੇੜੇ ਆਉਣ ਦੇ ਨਾਲ, ਸੁਰੱਖਿਆ ਢਾਂਚੇ ਵਿਚ ਬਿਹਤਰੀਨ ਤਾਲਮੇਲ ਅਤੇ ਉਭਰਦੀਆਂ ਚੁਣੌਤੀਆਂ ਦਾ ਪਹਿਲਾਂ ਤੋਂ ਜਾਇਜ਼ਾ ਲੈਣਾ ਸਾਡੀ ਮੁੱਖ ਤਰਜੀਹ ਹੈ। ਇਸ ਮੀਟਿੰਗ ਵਿਚ ਕਮਿਸ਼ਨਰੇਟ ਅੰਮਿ੍ਰਤਸਰ ਅਤੇ ਬਾਰਡਰ ਰੇਂਜ ਦੇ ਸੀਨੀਅਰ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਪੂਰੇ ਪੰਜਾਬ ਵਿਚ ਸ਼ਾਂਤੀ, ਸੁਰੱਖਿਆ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਲਈ ਵਚਨਬੱਧ ਹੈ।

RELATED ARTICLES
POPULAR POSTS