28.2 C
Toronto
Monday, August 10, 2026
spot_img
HomeਕੈਨੇਡਾFrontਪੰਜਾਬ ਵਿਧਾਨ ਸਭਾ ਦੇ ਇਜਲਾਸ ਦਾ ਅੱਜ ਅਖੀਰਲਾ ਦਿਨ ਵੀ ਰਿਹਾ ਹੰਗਾਮਿਆਂ...

ਪੰਜਾਬ ਵਿਧਾਨ ਸਭਾ ਦੇ ਇਜਲਾਸ ਦਾ ਅੱਜ ਅਖੀਰਲਾ ਦਿਨ ਵੀ ਰਿਹਾ ਹੰਗਾਮਿਆਂ ਭਰਪੂਰ

ਪੰਜਾਬ ਵਿਧਾਨ ਸਭਾ ਦੇ ਇਜਲਾਸ ਦਾ ਅੱਜ ਅਖੀਰਲਾ ਦਿਨ ਵੀ ਰਿਹਾ ਹੰਗਾਮਿਆਂ ਭਰਪੂਰ
ਹੁਣ ਨਿੱਜੀ ਸਕੂਲ ਸਲਾਨਾ 5 ਫੀਸਦੀ ਤੋਂ ਜ਼ਿਆਦਾ ਨਹੀਂ ਵਧਾ ਸਕਣਗੇ ਫੀਸ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਦੇ ਇਜਲਾਸ ਦਾ ਅੱਜ ਅਖੀਰਲਾ ਦਿਨ ਵੀ ਹੰਗਾਮਿਆਂ ਭਰਪੂਰ ਰਿਹਾ ਹੈ। ਵਿਰੋਧੀ ਧਿਰ ਕਾਂਗਰਸ ਵਲੋਂ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਵਿਧਾਨ ਸਭਾ ਦੇ ਬਾਹਰ ਪੰਜਾਬ ਸਰਕਾਰ ਖਿਲਾਫ ਜੰਮ ਕੇ ਵਿਰੋਧ ਪ੍ਰਦਰਸ਼ਨ ਕੀਤਾ ਅਤੇ ਵੱਖ-ਵੱਖ ਮੁੱਦਿਆਂ ’ਤੇ ਸਰਕਾਰ ਨੂੰ ਘੇਰਿਆ। ਵਿਧਾਨ ਸਭਾ ਵਿਚ ਅੱਜ ‘ਪੰਜਾਬ ਗੈਰ-ਸਹਾਇਤਾ ਪ੍ਰਾਪਤ ਵਿਦਿਅਕ ਅਦਾਰਿਆਂ ਦੀ ਫੀਸ ਦਾ ਰੈਗੂਲੇਸ਼ਨ (ਸੋਧ) ਬਿੱਲ -2026’ ਸਰਬਸੰਮਤੀ ਨਾਲ ਪਾਸ ਹੋ ਗਿਆ। ਇਸ ਬਿੱਲ ਦੇ ਪਾਸ ਹੋਣ ਨਾਲ ਹੁਣ ਸੂਬੇ ਦਾ ਕੋਈ ਵੀ ਪ੍ਰਾਈਵੇਟ ਸਕੂਲ ਸਲਾਨਾ 5 ਫੀਸਦੀ ਤੋਂ ਵੱਧ ਫੀਸ ਨਹੀਂ ਵਧਾ ਸਕੇਗਾ। ਇਸੇ ਤਰ੍ਹਾਂ ਅੱਜ ਵਿਧਾਨ ਸਭਾ ਵਿਚ ਹੋਰ ਵੀ ਕਈ ਬਿੱਲ ਪਾਸ ਹੋਏ ਹਨ। ਇਸ ਮੌਕੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਰਾਜ ਸਭਾ ਦੇ ਮੈਂਬਰਾਂ ਦੀ ਗਿਣਤੀ ਦਾ ਮੁੱਦਾ ਚੁੱਕਦਿਆਂ ਮੰਗ ਕੀਤੀ ਕਿ ਹਾਊਸ ਇਕ ਮਤਾ ਪਾਸ ਕਰੇ ਤਾਂ ਜੋ ਆਉਣ ਵਾਲੇ ਸਮੇਂ ਵਿਚ ਹਰ ਸੂਬੇ ਤੋਂ ਰਾਜ ਸਭਾ ਮੈਂਬਰਾਂ ਦੀ ਗਿਣਤੀ ਬਰਾਬਰ ਕੀਤੀ ਜਾਵੇ, ਭਾਵੇਂ ਸੂਬਾ ਛੋਟਾ ਜਾਂ ਵੱਡਾ ਹੋਵੇ।  ਉਨ੍ਹਾਂ ਕਿਹਾ ਕਿ ਰਾਜ ਸਭਾ ਦੀਆਂ ਪੰਜਾਬ ਵਿਚ ਸਿਰਫ 7 ਸੀਟਾਂ ਹਨ, ਜਦੋਂ ਕਿ ਯੂਪੀ ਵਰਗੇ ਸੂਬੇ ਦੀਆਂ 31 ਸੀਟਾਂ ਹਨ। ਇਆਲੀ ਨੇ ਕਿਹਾ ਕਿ ਜੇਕਰ ਰਾਜ ਸਭਾ ਵਿਚ ਸਾਡੀ ਪ੍ਰਤੀਨਿਧਤਾ ਬਰਾਬਰ ਹੋਵੇਗੀ ਤਾਂ ਹੀ ਅਸੀਂ ਸੂਬੇ ਦੇ ਮੁੱਦੇ ਸਹੀ ਢੰਗ ਨਾਲ ਉਠਾ ਸਕਾਂਗੇ ਅਤੇ ਉਨ੍ਹਾਂ ਦਾ ਹੱਲ ਕਰਵਾ ਸਕਾਂਗੇ।

RELATED ARTICLES
POPULAR POSTS