ਅਡਵਾਨੀ ਤੇ ਜੋਸ਼ੀ ਸਮੇਤ 13 ਆਗੂਆਂ ‘ਤੇ ਚੱਲੇਗਾ ਮੁਕੱਦਮਾ
ਨਵੀਂ ਦਿੱਲੀ/ਬਿਊਰੋ ਨਿਊਜ਼
ਅਯੁੱਧਿਆ ‘ਚ ਬਾਬਰੀ ਮਸਜਿਦ ਢਾਹੇ ਜਾਣ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ, ਮੁਰਲੀ ਮਨੋਹਰ ਜੋਸ਼ੀ, ਉਮਾ ਭਾਰਤੀ ਸਮੇਤ 13 ਆਗੂਆਂ ਖਿਲਾਫ ਅਪਰਾਧਕ ਸਾਜਿਸ਼ ਦਾ ਮਾਮਲਾ ਚਲਾਉਣ ਦੇ ਹੁਕਮ ਦਿੱਤੇ ਹਨ। ਸੁਪਰੀਮ ਕੋਰਟ ਨੇ ਸੀਬੀਆਈ ਦੀ ਪਟੀਸ਼ਨ ‘ਤੇ ਇਹ ਫੈਸਲਾ ਸੁਣਾਇਆ ਹੈ। ਅਦਾਲਤ ਨੇ ਕਿਹਾ ਕਿ ਇਸ ਮਾਮਲੇ ਵਿੱਚ ਚੱਲ ਰਹੇ ਦੋ ਵੱਖਰੇ-ਵੱਖਰੇ ਕੇਸਾਂ ਨੂੰ ਇੱਕ ਕਰ ਦਿੱਤਾ ਜਾਵੇ ਤੇ ਰਾਏਬਰੇਲੀ ਵਿੱਚ ਚੱਲ ਰਹੇ ਮਾਮਲੇ ਦੀ ਸੁਣਵਾਈ ਵੀ ਲਖਨਊ ਵਿੱਚ ਕੀਤੀ ਜਾਵੇ।
ਸੁਪਰੀਮ ਕੋਰਟ ਨੇ ਸਖਤੀ ਵਰਤਦਿਆਂ ਕਿਹਾ ਹੈ ਕਿ ਜਦੋਂ ਤੱਕ ਸੁਣਵਾਈ ਮੁਕੰਮਲ ਨਾ ਹੋ ਜਾਵੇ ਉਦੋਂ ਤੱਕ ਜੱਜ ਦਾ ਤਬਾਦਲਾ ਨਹੀਂ ਹੋ ਸਕੇਗਾ। ਅਦਾਲਤ ਦੇ ਹੁਕਮ ਮੁਤਾਬਕ ਲਾਲ ਕ੍ਰਿਸ਼ਨ ਅਡਵਾਨੀ, ਮੁਰਲੀ ਮਨੋਹਰ ਜੋਸ਼ੀ, ਉਮਾ ਭਾਰਤੀ, ਰਾਜਸਥਾਨ ਦੇ ਗਵਰਨਰ ਕਲਿਆਣ ਸਿੰਘ, ਵਿਨੇ ਕਟਿਆਰ, ਸਾਧਵੀ ਰਿਤੰਭਰਾ, ਸਤੀਸ਼ ਪ੍ਰਧਾਨ, ਚੰਪਤ ਰਾਏ ਬਾਂਸਲ ਅਤੇ ਦਿਵੰਗਤ ਗਿਰੀਰਾਜ ਕਿਸ਼ੋਰ ਖਿਲਾਫ ਮੁਕੱਦਮਾ ਚੱਲੇਗਾ। ਇਸ ਮਾਮਲੇ ਵਿੱਚ 21 ਵਿਅਕਤੀਆਂ ਖਿਲਾਫ ਸਾਜਿਸ਼ ਦੇ ਦੋਸ਼ ਸਨ ਜਿਨ੍ਹਾਂ ਵਿੱਚੋਂ 8 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ।
Check Also
ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ
ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …