24 C
Toronto
Friday, September 4, 2026
spot_img
HomeਕੈਨੇਡਾFrontਸਭ ਤੋਂ ਪ੍ਰਭਾਵਸ਼ਾਲੀ ਪ੍ਰਧਾਨ ਮੰਤਰੀਆਂ ’ਚੋਂ ਇਕ ਸਨ ਡਾ. ਮਨਮੋਹਨ ਸਿੰਘ ...

ਸਭ ਤੋਂ ਪ੍ਰਭਾਵਸ਼ਾਲੀ ਪ੍ਰਧਾਨ ਮੰਤਰੀਆਂ ’ਚੋਂ ਇਕ ਸਨ ਡਾ. ਮਨਮੋਹਨ ਸਿੰਘ : ਸੋਨੀਆ ਗਾਂਧੀ

ਸਭ ਤੋਂ ਪ੍ਰਭਾਵਸ਼ਾਲੀ ਪ੍ਰਧਾਨ ਮੰਤਰੀਆਂ ’ਚੋਂ ਇਕ ਸਨ ਡਾ. ਮਨਮੋਹਨ ਸਿੰਘ  : ਸੋਨੀਆ ਗਾਂਧੀ

ਇਤਿਹਾਸ ਡਾ. ਮਨਮੋਹਨ ਸਿੰਘ ਨੂੰ ਸਨਮਾਨ ਨਾਲ ਯਾਦ ਕਰਦਾ ਰਹੇਗਾ
ਨਵੀਂ ਦਿੱਲੀ/ਬਿਊਰੋ ਨਿਊਜ਼
ਸੁਪਰੀਮ ਕੋਰਟ ਤੋਂ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਕੋਲਾ ਬਲਾਕ ਅਲਾਟਮੈਂਟ ਮਾਮਲੇ ’ਚ ਕਲੀਨ ਚਿੱਟ ਮਿਲ ਚੁੱਕੀ ਹੈ। ਇਸਦੇ ਚੱਲਦਿਆਂ ਕਾਂਗਰਸ ਪਾਰਟੀ ਦੀ ਚੇਅਰਪਰਸਨ ਸੋਨੀਆ ਗਾਂਧੀ ਨੇ ਕੇਂਦਰ ਦੀ ਭਾਜਪਾ ਸਰਕਾਰ ’ਤੇ ਨਿਸ਼ਾਨਾ ਸਾਧਿਆ ਹੈ। ਸੋਨੀਆ ਗਾਂਧੀ ਨੇ ਡਾ. ਮਨਮੋਹਨ ਸਿੰਘ ਅਤੇ ਨਰਿੰਦਰ ਮੋਦੀ ਸਰਕਾਰ ਦੇ ਕੰਮਕਾਜ ਦੀ ਤੁਲਣਾ ਕੀਤੀ ਹੈ। ਸੋਨੀਆ ਗਾਂਧੀ ਨੇ ਕਿਹਾ ਕਿ ਡਾ. ਮਨਮੋਹਨ ਸਿੰਘ ਦੀ ਇਮਾਨਦਾਰੀ ਅਤੇ ਜਵਾਬਦੇਹੀ ਦਾ ਰਿਕਾਰਡ ਮੋਦੀ ਸਰਕਾਰ ਦੇ ਕੰਮ ਕਰਨ ਦੇ ਤਰੀਕੇ ਤੋਂ ਬਿਲਕੁਲ ਉਲਟ ਸੀ। ਉਨ੍ਹਾਂ ਕਿਹਾ ਕਿ ਇਤਿਹਾਸ, ਡਾ. ਮਨਮੋਹਨ ਸਿੰਘ ਨੂੰ ਸ਼ਾਂਤ, ਸਰਲ ਅਤੇ ਸਭ ਤੋਂ ਪ੍ਰਭਾਵਸ਼ਾਲੀ ਪ੍ਰਧਾਨ ਮੰਤਰੀਆਂ ਵਿਚੋਂ ਇਕ ਦੇ ਤੌਰ ’ਤੇ ਸਨਮਾਨ ਨਾਲ ਯਾਦ ਕਰਦਾ ਰਹੇਗਾ। ਜ਼ਿਕਰਯੋਗ ਹੈ ਕਿ ਡਾ. ਮਨਮੋਹਨ ਸਿੰਘ ਕਾਂਗਰਸ ਪਾਰਟੀ ਵਲੋਂ 10 ਸਾਲ ਭਾਰਤ ਦੇ ਪ੍ਰਧਾਨ ਮੰਤਰੀ ਰਹੇ ਹਨ।

RELATED ARTICLES
POPULAR POSTS