24.7 C
Toronto
Wednesday, August 12, 2026
spot_img
HomeਕੈਨੇਡਾFrontਪੰਜਾਬ ’ਚ ਸੜਕਾਂ ਅਤੇ ਸੰਵੇਦਨਸ਼ੀਲ ਇਲਾਕਿਆਂ ’ਚ ਤੈਨਾਤ ਰਹੇਗੀ ਪੁਲਿਸ -15 ਅਗਸਤ...

ਪੰਜਾਬ ’ਚ ਸੜਕਾਂ ਅਤੇ ਸੰਵੇਦਨਸ਼ੀਲ ਇਲਾਕਿਆਂ ’ਚ ਤੈਨਾਤ ਰਹੇਗੀ ਪੁਲਿਸ -15 ਅਗਸਤ ’ਤੇ ਪੁਲਿਸ ਦਾ ਸਕਿਉਰਿਟੀ ਪਲਾਨ ਜਾਰੀ

ਪੰਜਾਬ ’ਚ ਸੜਕਾਂ ਅਤੇ ਸੰਵੇਦਨਸ਼ੀਲ ਇਲਾਕਿਆਂ ’ਚ ਤੈਨਾਤ ਰਹੇਗੀ ਪੁਲਿਸ -15 ਅਗਸਤ ’ਤੇ ਪੁਲਿਸ ਦਾ ਸਕਿਉਰਿਟੀ ਪਲਾਨ ਜਾਰੀ
ਮੁਹਾਲੀ/ਬਿਊਰੋ ਨਿਊਜ਼
ਪੰਜਾਬ ਵਿਚ 15 ਅਗਸਤ ਦੇ ਮੱਦੇਨਜ਼ਰ ਸੁਰੱਖਿਆ ਵਿਵਸਥਾ ਨੂੰ ਪੁਖਤਾ ਕਰਨ ਦੇ ਲਈ ਅੱਜ ਮੰਗਲਵਾਰ ਨੂੰ ਮੁਹਾਲੀ ’ਚ ਡੀਜੀਪੀ ਗੌਰਵ ਯਾਦਵ ਦੀ ਅਗਵਾਈ ਵਿਚ ਅਹਿਮ ਮੀਟਿੰਗ ਹੋਈ ਹੈ। ਇਹ ਮੀਟਿੰਗ ‘ਰੇਂਜ ਪੱਧਰੀ ਕਾਨੂੰਨ ਵਿਵਸਥਾ’ ਉਤੇ ਕੇਂਦਰਿਤ ਸੀ ਅਤੇ ਇਸ ਵਿਚ ਰੂਪਨਗਰ, ਐਸ.ਏ.ਐਸ. ਨਗਰ ਅਤੇ ਸ੍ਰੀ ਫਤਿਹਗੜ੍ਹ ਸਾਹਿਬ ਦੇ ਸੀਨੀਅਰ ਪੁਲਿਸ ਅਧਿਕਾਰੀ ਸ਼ਾਮਲ ਹੋਏ। ਇਸ ਮੀਟਿੰਗ ਵਿਚ ਚਾਰ ਪਹਿਲੂਆਂ ’ਤੇ ਫੋਕਸ ਕੀਤਾ ਗਿਆ। ਪੁਲਿਸ ਅਧਿਕਾਰੀਆਂ ਨੂੰ ਨਸੀਹਤ ਦਿੱਤੀ ਗਈ ਕਿ ਹੁਣ ਹਰ ਸਮੇਂ ਅਲਰਟ ਮੋਡ ’ਤੇ ਰਹਿਣਾ ਹੋਵੇਗਾ। ਡੀਜੀਪੀ ਗੌਰਵ ਯਾਦਵ ਨੇ ਸੜਕਾਂ ਅਤੇ ਸੰਵੇਦਨਸ਼ੀਲ ਇਲਾਕਿਆਂ ਵਿਚ ਪੁਲਿਸ ਦੀ ਮੌਜੂਦਗੀ ਵਧਾਉਣ ਅਤੇ ਆਪਸੀ ਤਾਲਮੇਲ ਮਜ਼ਬੂਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਕਿਸੇ ਵੀ ਅਣਸੁਖਾਵੀਂ ਘਟਨਾ ਜਾਂ ਚੁਣੌਤੀ ਨਾਲ ਨਜਿੱਠਣ ਲਈ ਤੇਜ਼ ਅਤੇ ਸਖਤ ਕਾਰਵਾਈ ਯਕੀਨੀ ਬਣਾਉਣ ਵਾਸਤੇ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਮੌਕੇ ਡੀਜੀਪੀ ਨੇ ਇਹ ਵੀ ਕਿਹਾ ਹੈ ਕਿ ਪੰਜਾਬ ਪੁਲਿਸ ਸੂਬੇ ਵਿਚ ਸ਼ਾਂਤੀ, ਸੁਰੱਖਿਆ ਅਤੇ ਭਾਈਚਾਰਾ ਬਣਾਈ ਰੱਖਣ ਦੇ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੀਟਿੰਗ ਦੌਰਾਨ ਡੀਜੀਪੀ ਨੇ ਪੁਲਿਸ ਅਧਿਕਾਰੀਆਂ ਅਤੇ ਗਰਾਊਂਡ ਸਟਾਫ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਦਲੀਲਾਂ ਵੀ ਸੁਣੀਆਂ ਹਨ।

RELATED ARTICLES
POPULAR POSTS