15.4 C
Toronto
Tuesday, September 29, 2026
spot_img
HomeਕੈਨੇਡਾFrontਪ੍ਰਤਾਪ ਸਿੰਘ ਬਾਜਵਾ ਨੇ ਦਿੱਲੀ ’ਚ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਪ੍ਰਤਾਪ ਸਿੰਘ ਬਾਜਵਾ ਨੇ ਦਿੱਲੀ ’ਚ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਪ੍ਰਤਾਪ ਸਿੰਘ ਬਾਜਵਾ ਨੇ ਦਿੱਲੀ ’ਚ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ
ਰਾਜਾ ਵੜਿੰਗ ਦੀ ਪ੍ਰਧਾਨਗੀ ’ਤੇ 25 ਅਗਸਤ ਤੱਕ ਆ ਸਕਦਾ ਹੈ ਫੈਸਲਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਵਿਚ ਚੱਲ ਰਹੀ ਗੁੱਟਬਾਜ਼ੀ ਦੇ ਚੱਲਦਿਆਂ ਸੀਨੀਅਰ ਕਾਂਗਰਸੀ ਆਗੂ ਅਤੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਦਿੱਲੀ ਵਿਚ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਹੈ। ਇਸ ਮੌਕੇ ਕਾਂਗਰਸ ਪਾਰਟੀ ਦੇ ਨੈਸ਼ਨਲ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਵੀ ਉਨ੍ਹਾਂ ਦੇ ਨਾਲ ਮੌਜੂਦ ਰਹੇ। ਇਸ ਤੋਂ ਪਹਿਲਾਂ ਲੰਘੇ ਕੱਲ੍ਹ ਮੰਗਲਵਾਰ ਦੀ ਰਾਤ ਨੂੰ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦੇ ਘਰ ਵਿਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖੇਮੇ ਦੀ ਮੀਟਿੰਗ ਹੋਈ ਸੀ। ਇਸ ਬੈਠਕ ਵਿਚ ਪ੍ਰਤਾਪ ਸਿੰਘ ਬਾਜਵਾ, ਰਾਣਾ ਗੁਰਜੀਤ ਸਿੰਘ ਸੋਢੀ, ਸ਼ੇਰ ਸਿੰਘ ਘੁਬਾਇਆ ਅਤੇ ਪਰਗਟ ਸਿੰਘ ਵੀ ਸ਼ਾਮਲ ਹੋਏ ਸਨ। ਮੀਡੀਆ ਰਿਪੋਰਟਾਂ ਮੁਤਾਬਕ ਪੰਜਾਬ ਵਿਚ ਰਾਹੁਲ ਗਾਂਧੀ ਨੇ ਆਪਣੀਆਂ ਟੀਮਾਂ ਨੂੰ ਭੇਜ ਦਿੱਤਾ ਹੈ, ਜੋ ਗਰਾਊਂਡ ਲੈਵਲ ’ਤੇ ਪਾਰਟੀ ਦੀ ਸਥਿਤੀ ਦੀ ਜਾਣਕਾਰੀ ਲੈ ਰਹੀਆਂ ਹਨ। ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਵਿਚ ਪੰਜ ਟੀਮਾਂ ਰਾਜਾ ਵੜਿੰਗ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਈ ਰੱਖਣ ਦੇ ਸਵਾਲ ’ਤੇ ਫੀਡਬੈਕ ਲੈ ਰਹੀਆਂ ਹਨ। ਇਹ ਟੀਮਾਂ ਇਕ-ਦੋ ਦਿਨ ਵਿਚ ਆਪਣੀ ਰਿਪੋਰਟ ਰਾਹੁਲ ਗਾਂਧੀ ਨੂੰ ਸੌਂਪ ਦੇਣਗੀਆਂ। ਇਹ ਵੀ ਜਾਣਕਾਰੀ ਮਿਲੀ ਹੈ ਕਿ ਰਾਜਾ ਵੜਿੰਗ ਦੀ ਪ੍ਰਧਾਨਗੀ ’ਤੇ 25 ਅਗਸਤ ਤੱਕ ਫੈਸਲਾ ਆ ਸਕਦਾ ਹੈ।

RELATED ARTICLES
POPULAR POSTS