24 C
Toronto
Wednesday, August 12, 2026
spot_img
HomeਕੈਨੇਡਾFrontਰਾਹੁਲ ਗਾਂਧੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਮੰਗਿਆ ਅਸਤੀਫਾ

ਰਾਹੁਲ ਗਾਂਧੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਮੰਗਿਆ ਅਸਤੀਫਾ

ਰਾਹੁਲ ਗਾਂਧੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਮੰਗਿਆ ਅਸਤੀਫਾ
ਕਿਹਾ : ਸਾਨੂੰ ਅਮਿਤ ਸ਼ਾਹ ਦਾ ਭਾਸ਼ਣ ਸੁਣਨ ’ਚ ਕੋਈ ਦਿਲਚਸਪੀ ਨਹੀਂ
ਨਵੀਂ ਦਿੱਲੀ/ਬਿਊਰੋ ਨਿਊਜ਼
ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੇ ਇਕ ਵਾਰ ਫਿਰ ਭਾਜਪਾ ਆਗੂ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ’ਤੇ ਸਿਆਸੀ ਨਿਸ਼ਾਨਾ ਸਾਧਿਆ ਹੈ ਅਤੇ ਉਨ੍ਹਾਂ ਦੇ ਅਸਤੀਫੇ ਦੀ ਮੰਗ ਕੀਤੀ ਹੈ। ਰਾਹੁਲ ਨੇ ਦਾਅਵਾ ਕਰਦਿਆਂ ਕਿਹਾ ਕਿ ਅਸੀਂ ਅਤੇ ਨੌਜਵਾਨ ਪੀੜ੍ਹੀ ਅਮਿਤ ਸ਼ਾਹ ਦਾ ਭਾਸ਼ਣ ਸੁਣਨਾ ਹੀ ਨਹੀਂ ਚਾਹੁੰਦੇ। ਦਿੱਲੀ ’ਚ ਸੰਸਦ ਭਵਨ ਕੰਪਲੈਕਸ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਰਾਹੁਲ ਨੇ ਕਿਹਾ ਕਿ ਅਸੀਂ ਸਿਰਫ ਇਹ ਜਾਣਨਾ ਚਾਹੁੰਦੇ ਹਾਂ ਕਿ ਜੰਤਰ ਮੰਤਰ ਵਿਖੇ ਪ੍ਰਦਰਸ਼ਨਕਾਰੀ ਵਿਦਿਆਰਥੀਆਂ ’ਤੇ ਗੋਲੀਬਾਰੀ ਕਿਸ ਨੇ ਕੀਤੀ ਅਤੇ ਇਹ ਹੁਕਮ ਕਿਸ ਨੇ ਦਿੱਤੇ। ਉਧਰ ਦੂਜੇ ਪਾਸੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੂੰ ਪੱਤਰ ਵੀ ਲਿਖਿਆ ਹੈ। ਉਨ੍ਹਾਂ ਨੇ ਨੀਟ ਪੇਪਰ ਲੀਕ ਮਾਮਲੇ ਸਬੰਧੀ ਵਿਦਿਆਰਥੀਆਂ ਦੇ ਪ੍ਰਦਰਸ਼ਨ ਮਾਮਲੇ ’ਤੇ ਚਰਚਾ ਦੇ ਲਈ ਸਮਾਂ ਤੈਅ ਕਰਨ ਦੀ ਮੰਗ ਕੀਤੀ ਹੈ। ਸ਼ਾਹ ਨੇ ਕਿਹਾ ਕਿ ਮੈਂ ਇਸ ਮੁੱਦੇ ’ਤੇ ਚਰਚਾ ਲਈ ਤਿਆਰ ਹਾਂ ਅਤੇ ਤੈਅ ਸਮੇਂ ਮੁਤਾਬਕ ਸਦਨ ਵਿਚ ਹਾਜ਼ਰ ਰਹਾਂਗਾ।

RELATED ARTICLES
POPULAR POSTS