Breaking News
Home / ਦੁਨੀਆ / ਭਾਰਤ ਤੇ ਅਮਰੀਕਾ ਮਿਲ ਕੇ ਕਰਨਗੇ ਪਾਕਿ ਅੱਤਵਾਦੀਆਂ ਖਿਲਾਫ ਕਾਰਵਾਈ

ਭਾਰਤ ਤੇ ਅਮਰੀਕਾ ਮਿਲ ਕੇ ਕਰਨਗੇ ਪਾਕਿ ਅੱਤਵਾਦੀਆਂ ਖਿਲਾਫ ਕਾਰਵਾਈ

Flag-Pins-India-USAਵਾਈਟ ਹਾਊਸ ‘ਚ ਹੋਈ ਮੀਟਿੰਗ ਦੌਰਾਨ ਲਿਆ ਫੈਸਲਾ
ਵਾਸ਼ਿੰਗਟਨ/ਬਿਊਰੋ ਨਿਊਜ਼
ਭਾਰਤ ਤੇ ਅਮਰੀਕਾ ਨੇ ਪਾਕਿਸਤਾਨ ਦੇ ਅੱਤਵਾਦੀ ਸੰਗਠਨ ਲਸ਼ਕਰ-ਏ-ਤਾਇਬਾ ਤੇ ਜੈਸ਼-ਏ-ਮੁਹੰਮਦ ਖ਼ਿਲਾਫ਼ ਮਿਲ ਕੇ ਕਾਰਵਾਈ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਬਾਰੇ ਫ਼ੈਸਲਾ ਭਾਰਤ ਦੇ ਵਿਦੇਸ਼ ਸਕੱਤਰ ਐਸ. ਜੈ ਸ਼ੰਕਰ ਤੇ ਅਮਰੀਕਾ ਦੇ ਸੁਰੱਖਿਆ ਸਲਾਹਕਾਰ ਸੁਸੈਨ ਈ ਰਾਈਸ ਵਿਚਾਲੇ ਵਾਈਟ ਹਾਊਸ ਵਿੱਚ ਹੋਈ ਮੀਟਿੰਗ ਦੌਰਾਨ ਲਿਆ ਗਿਆ।
ਭਾਰਤ ਅਨੁਸਾਰ ਇਸ ਸਾਲ ਪਠਾਨਕੋਟ ਵਿੱਚ 2 ਜਨਵਰੀ ਨੂੰ ਹੋਏ ਅੱਤਵਾਦੀ ਹਮਲੇ ਪਿੱਛੇ ਜੈਸ਼-ਏ-ਮੁਹੰਮਦ ਦਾ ਹੱਥ ਹੈ। ਇਸ ਤੋਂ ਪਹਿਲਾਂ 2008 ਵਿੱਚ ਮੁੰਬਈ ਉੱਤੇ ਕੀਤੇ ਗਏ ਅੱਤਵਾਦੀ ਹਮਲੇ ਲਈ ਲਸ਼ਕਰ-ਏ-ਤੋਇਬਾ ਨੂੰ ਜ਼ਿੰਮੇਵਾਰ ਮੰਨਿਆ ਗਿਆ ਹੈ। ਇਸ ਤੋਂ ਇਲਾਵਾ 31 ਮਾਰਚ ਨੂੰ ਅਮਰੀਕਾ ਵਿੱਚ ਹੋਣ ਵਾਲੇ ਪ੍ਰਮਾਣੂ ਸੰਮੇਲਨ ਦੇ ਮੁੱਦੇ ਉੱਤੇ ਵੀ ਦੋਵਾਂ ਦੇਸ਼ਾਂ ਦੇ ਅਧਿਕਾਰੀਆਂ ਦੀ ਮੀਟਿੰਗ ਹੋਈ। ਸੰਮੇਲਨ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਿੱਸਾ ਲੈਣ ਲਈ ਅਮਰੀਕਾ ਜਾ ਰਹੇ ਹਨ।

Check Also

ਪ੍ਰਧਾਨ ਮੰਤਰੀ ਮੋਦੀ ਨੇ ਬੰਗਲਾਦੇਸ਼ ਦੇ ਚੀਫ ਐਡਵਾਈਜਰ ਨਾਲ ਕੀਤੀ ਮੁਲਾਕਾਤ

ਥਾਈਲੈਂਡ ਵਿਚ ਸਿਖਰ ਵਾਰਤਾ ਦੌਰਾਨ ਮੋਦੀ ਅਤੇ ਮੁਹੰਮਦ ਯੂਨਸ ਵਿਚਾਲੇ ਹੋਈ ਗੱਲਬਾਤ ਨਵੀਂ ਦਿੱਲੀ/ਬਿਊਰੋ ਨਿਊਜ਼ …