
ਕਿਹਾ : ਯਾਤਰੀਆਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਲਓ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਸਰਕਾਰ ਨੇ ਏਅਰ ਇੰਡੀਆ ਨੂੰ ਸੰਚਾਲਣ ਅਤੇ ਨਿਗਰਾਨੀ ਵਿੱਚ ਸੁਧਾਰ ਕਰਨ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿੰਮੇਵਾਰੀ ਲੈਣ ਦੀ ਸਖਤ ਚਿਤਾਵਨੀ ਦਿੱਤੀ ਹੈ। ਇਸਦੇ ਨਾਲ ਹੀ, ਨਾਗਰਿਕ ਉਡਾਣ ਮੰਤਰਾਲੇ ਨੇ ਹਵਾਬਾਜ਼ੀ ਰੈਗੂਲੇਟਰ ਨੂੰ ਡਰੱਗ-ਟੈਸਟਿੰਗ ਨਿਯਮਾਂ ਵਿੱਚ ਜਲਦੀ ਤੋਂ ਜਲਦੀ ਬਦਲਾਅ ਕਰਨ ਅਤੇ ਲਾਜ਼ਮੀ ਜਾਂਚ ’ਚੋਂ ਲੰਘਣ ਵਾਲੇ ਹਵਾਬਾਜ਼ੀ ਕਰਮਚਾਰੀਆਂ ਦਾ ਦਾਇਰਾ ਵਧਾਉਣ ਦਾ ਆਦੇਸ਼ ਦਿੱਤਾ ਹੈ। ਸਰਕਾਰ ਨੇ ਹਵਾਬਾਜ਼ੀ ਰੈਗੂਲੇਟਰ ਨੂੰ ਨਿਰਦੇਸ਼ ਦਿੱਤਾ ਹੈ ਕਿ ਜਿਹੜੇ ਵਿਅਕਤੀ ਪਾਬੰਦੀਸ਼ੁਦਾ ਡਰੱਗਜ਼ ਦੀ ਵਰਤੋਂ ਲਈ ਪਾਜ਼ੇਟਿਵ ਪਾਏ ਜਾਂਦੇ ਹਨ, ਉਨ੍ਹਾਂ ਖਿਲਾਫ ਸਜ਼ਾ ਦੇ ਸਖਤ ਪ੍ਰਬੰਧ ਲਾਗੂ ਕੀਤੇ ਜਾਣ। ਉੱਥੇ ਹੀ, ਜਿਹੜੇ ਕਰਮਚਾਰੀਆਂ ਦੇ ਟੈਸਟ ਨਤੀਜੇ ਕਿਸੇ ਡਾਕਟਰ ਵੱਲੋਂ ਲਿਖੀ ਗਈ ਦਵਾਈ ਕਾਰਨ ਪਾਜ਼ੇਟਿਵ ਆਉਂਦੇ ਹਨ, ਉਨ੍ਹਾਂ ਨੂੰ ਸਪੱਸ਼ਟੀਕਰਨ ਲਈ ਵਾਧੂ ਮੌਕੇ ਦਿੱਤੇ ਜਾਣ। ਜ਼ਿਕਰਯੋਗ ਹੈ ਕਿ ਲੰਘੀ 4 ਅਗਸਤ ਨੂੰ 145 ਯਾਤਰੀਆਂ ਨੂੰ ਲੈ ਕੇ ਜਾ ਰਹੀ ਏਅਰ ਇੰਡੀਆ ਦੀ ਫੁਕੇਤ-ਦਿੱਲੀ ਉਡਾਣ ਵਿੱਚ ਵੱਡੀ ਤਕਨੀਕੀ ਖ਼ਰਾਬੀ ਦੇਖਣ ਨੂੰ ਮਿਲੀ ਸੀ। ਇਸ ਉਡਾਣ ਦੇ ਪਾਇਲਟ-ਇਨ-ਕਮਾਂਡ ਦਾ ਡੋਪ ਟੈਸਟ ਪਾਜ਼ੇਟਿਵ ਆਇਆ ਸੀ।

