19.9 C
Toronto
Tuesday, August 18, 2026
spot_img
HomeਕੈਨੇਡਾFrontਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੰਬਾਲਾ ਵਿਖੇ ਧਰਨਾ ਦੇ ਰਹੀ ਸਿੱਖ...

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੰਬਾਲਾ ਵਿਖੇ ਧਰਨਾ ਦੇ ਰਹੀ ਸਿੱਖ ਸੰਗਤ ’ਤੇ ਲਾਠੀਚਾਰਜ ਦੀ ਕੀਤੀ ਨਿਖੇਧੀ

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੰਬਾਲਾ ਵਿਖੇ ਧਰਨਾ ਦੇ ਰਹੀ ਸਿੱਖ ਸੰਗਤ ’ਤੇ ਲਾਠੀਚਾਰਜ ਦੀ ਕੀਤੀ ਨਿਖੇਧੀ
ਅੰਮਿ੍ਰਤਸਰ/ਬਿਊਰੋ ਨਿਊਜ਼
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਹਰਿਆਣਾ ਪੁਲਿਸ ਵਲੋਂ ਅੰਬਾਲਾ ਵਿਖੇ ਸ਼ਾਂਤਮਈ ਧਰਨਾ ਦੇ ਰਹੀ ਸਿੱਖ ਸੰਗਤ ਉਤੇ ਲਾਠੀਚਾਰਜ ਕਰਨ ਅਤੇ ਅੱਥਰੂ ਗੈਸ ਦੇ ਗੋਲੇ ਦਾਗਣ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਹਰਿਆਣਾ ਸਰਕਾਰ ਸਿੱਖ ਸੰਗਤ ਨਾਲ ਗੱਲਬਾਤ ਕਰ ਰਹੀ ਸੀ ਅਤੇ ਦੂਜੇ ਪਾਸੇ ਅਚਾਨਕ ਉਨ੍ਹਾਂ ’ਤੇ ਹਮਲਾ ਕਰਨਾ ਬੇਹੱਦ ਮੰਦਭਾਗਾ ਹੈ ਅਤੇ ਇਹ ਨਿਆਂਪੂਰਨ ਕਾਰਵਾਈ ਨਹੀਂ ਹੈ। ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਇਸ ਘਟਨਾ ਵਿਚ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਤੋਂ ਇਲਾਵਾ ਕਈ ਮੈਂਬਰ ਅਤੇ ਕਰਮਚਾਰੀ, ਸਿੱਖ ਸੰਗਤ ਅਤੇ ਪੁਲਿਸ ਦੇ ਜਵਾਨ ਵੀ ਫੱਟੜ ਹੋਏ ਹਨ। ਜਥੇਦਾਰ ਗੜਗੱਜ ਨੇ ਜਗਦੀਸ਼ ਸਿੰਘ ਝੀਂਡਾ ਨਾਲ ਫੋਨ ’ਤੇ ਗੱਲਬਾਤ ਕਰਕੇ ਉਨ੍ਹਾਂ ਦੀ ਸਿਹਤ ਅਤੇ ਫੱਟੜ ਹੋਏ ਸਿੱਖਾਂ ਦੀ ਸਿਹਤ ਦਾ ਹਾਲ ਜਾਣਿਆ ਹੈ। ਝੀਂਡਾ ਦਾ ਕਹਿਣਾ ਸੀ ਕਿ ਜਦੋਂ ਸਰਕਾਰ ਨਾਲ ਗੱਲਬਾਤ ਚੱਲ ਰਹੀ ਸੀ ਤਾਂ ਇਸ ਤਰ੍ਹਾਂ ਪੁਲਿਸ ਵਲੋਂ ਸਿੱਖ ਸੰਗਤ ’ਤੇ ਹਮਲਾ ਕਰਨਾ ਗਲਤ ਹੈ। ਜਥੇਦਾਰ ਗੜਗੱਜ ਨੇ ਕਿਹਾ ਕਿ ਹਰਿਆਣਾ ਸਰਕਾਰ ਨੂੰ ਸਿੱਖ ਸੰਗਤ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਗਿ੍ਰਫਤਾਰ ਕੀਤੇ ਗਏ ਨੌਜਵਾਨ ਤੁਰੰਤ ਰਿਹਾਅ ਕਰਨੇ ਚਾਹੀਦੇ ਹਨ।

RELATED ARTICLES
POPULAR POSTS