
ਅੰਮਿ੍ਰਤਸਰ/ਬਿਊਰੋ ਨਿਊਜ਼
ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਰਿਹਾਇਸ਼ ’ਤੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮੀਡੀਆ ਤੋਂ ਮਿਲ ਰਹੀ ਜਾਣਕਾਰੀ ਮੁਤਾਬਕ 12 ਅਗਸਤ ਦੀ ਰਾਤ ਨੂੰ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਇਹ ਫਾਇਰਿੰਗ ਕੀਤੀ ਗਈ। ਘਟਨਾ ਦਾ ਪਤਾ ਉਸ ਵੇਲੇ ਲੱਗਾ, ਜਦੋਂ ਘਰ ਦੇ ਬਾਹਰ ਖੜ੍ਹੀ ਕਾਰ ਵਿਚ ਗੋਲੀ ਲੱਗਣ ਦਾ ਨਿਸ਼ਾਨ ਅਤੇ ਇਕ ਰੌਂਦ ਬਰਾਮਦ ਹੋਇਆ। ਪਰਿਵਾਰਕ ਮੈਂਬਰਾਂ ਅਨੁਸਾਰ ਇਸ ਘਟਨਾ ਤੋਂ ਬਾਅਦ ਘਰ ਵਿਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਘਟਨਾ ਦੀ ਸੂਚਨਾ ਮਿਲਣ ਉਪਰੰਤ ਪੁਲਿਸ ਤੁਰੰਤ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪੱਖ ਤੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਮੁਲਜ਼ਮਾਂ ਤੱਕ ਪਹੁੰਚਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

